12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ 237 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ <br/>

Ad Position 21
No active advertisement
ਅਜੀਤ ਡੈਸਕ 20-05-2026
ਕਪੂਰਥਲਾ, 19 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ 26 ਮਈ ਨੂੰ ਹੋਣ ਵਾਲੀ ਆਮ ਚੋਣਾਂ ਲਈ ਅੱਜ ਨਾਮਜ਼ਦਗੀ ਪਰਚੇ ਵਾਪਸ ਲੈਣ ਤੋਂ ਬਾਅਦ ਕਪੂਰਥਲਾ ਦੇ 50 ਵਾਰਡਾਂ ਵਿਚੋਂ 182 ਤੇ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿਚੋਂ 55 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ | ਇੱਥੇ ਵਰਨਣਯੋਗ ਹੈ ਕਿ ਨਾਮਜ਼ਦਗੀ ਪਰਚਿਆਂ ਦੀ ਪੜਤਾਲ ਮੌਕੇ ਨਗਰ ਨਿਗਮ ਕਪੂਰਥਲਾ ਦੇ ਵੱਖ-ਵੱਖ ਵਾਰਡਾਂ ਵਿਚੋਂ 301 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਸਨ, ਜਿਨ੍ਹਾਂ ਵਿਚੋਂ ਅੱਜ 119 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈ ਲਏ | ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਕੌਂਸਲ ਦੇ 13 ਵਾਰਡਾਂ ਵਿਚ 80 ਉਮੀਦਵਾਰਾਂ ਦੇ ਨਾਮਜ਼ਦਗੀ ਪਰਚੇ ਯੋਗ ਪਾਏ ਗਏ ਸਨ ਤੇ ਇਨ੍ਹਾਂ ਵਿਚੋਂ 25 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈਣ ਤੋਂ ਬਾਅਦ ਹੁਣ 55 ਉਮੀਦਵਾਰ ਚੋਣ ਵਿਚ ਆਪਣੀ ਕਿਸਮਤ ਅਜ਼ਮਾਉਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਚੋਣ ਮੈਦਾਨ ਵਿਚ ਰਹਿ ਗਏ ਉਮੀਦਵਾਰਾਂ ਨੂੰ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਕਪੂਰਥਲਾ ਤੇ ਨਗਰ ਨਿਗਮ ਸੁਲਤਾਨਪੁਰ ਲੋਧੀ ਵਿਚ ਨਾਮਜ਼ਦਗੀ ਪਰਚੇ ਵਾਪਸ ਲੈਣ ਦੀ ਪ੍ਰਕਿਰਿਆ ਅੱਜ ਸੁਚਾਰੂ ਤਰੀਕੇ ਨਾਲ ਮੁਕੰਮਲ ਹੋਈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਕਿਸੇ ਵੀ ਵਾਰਡ ਵਿਚੋਂ ਕੋਈ ਵੀ ਉਮੀਦਵਾਰ ਜੇਤੂ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਨਗਰ ਨਿਗਮ ਤੇ ਨਗਰ ਕੌਂਸਲ ਦੀ ਚੋਣ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੋਵੇਗੀ ਤੇ 29 ਮਈ ਨੂੰ ਪ੍ਰਸ਼ਾਸਨ ਵਲੋਂ ਬਣਾਏ ਗਏ ਗਿਣਤੀ ਕੇਂਦਰਾਂ ਵਿਚ ਵੋਟਾਂ ਦੀ ਗਿਣਤੀ ਉਪਰੰਤ ਉਸੇ ਦਿਨ ਹੀ ਚੋਣ ਨਤੀਜੇ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਅਮਨ ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਤੇ ਨਗਰ ਕੌਂਸਲ ਦੀ ਚੋਣ ਲੜ੍ਹ ਰਹੇ ਉਮੀਦਵਾਰ ਚੋਣ ਖ਼ਰਚਾ ਨਿਰਧਾਰਿਤ ਸੀਮਾ 'ਚ ਰਹਿ ਕੇ ਕਰਨ-ਅਕਾਸ਼ ਬਾਂਸਲ <b... ਅਗਲੀ ਖ਼ਬਰ ਨਗਰ ਕੌਂਸਲ ਦੇ 13 ਵਾਰਡਾਂ ਲਈ 55 ਉਮੀਦਵਾਰ ਚੋਣ ਮੈਦਾਨ ਵਿਚ •ਭਾਜਪਾ ਦੇ 11, ਆਪ 13, ਕਾਂਗਰਸ 8, ਅਕਾਲੀ ਦਲ 8 ਤੇ 13...
Ad Position 24