18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੜ੍ਹਾਲ ਕਲਾਂ ਨੇੜੇ ਬੱਸ ਡਰਾਈਵਰ ਦੀ ਬੱਸ 'ਚ ਹੋਈ ਮੌਤ

Ad Position 21
No active advertisement
ਅਜੀਤ ਡੈਸਕ 21-05-2026
ਕਪੂਰਥਲਾ, 20 ਮਈ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਪਿੰਡ ਕੜ੍ਹਾਲ ਕਲਾਂ ਨੇੜੇ ਬੱਸ ਵਿਚ ਬੱਸ ਡਰਾਈਵਰ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਸੰਦੀਪ ਸਿੰਘ ਵਾਸੀ ਪਿੰਡ ਢੁੱਡੀਆਂਵਾਲ ਹਾਲ ਵਾਸੀ ਕੜ੍ਹਾਲ ਕਲਾਂ ਜੋ ਕਿ ਬੀਤੇ ਲੰਮੇ ਸਮੇਂ ਤੋਂ ਜਲੰਧਰ ਦੇ ਨਿੱਜੀ ਕਾਲਜ ਦੀ ਬੱਸ ਚਲਾ ਰਿਹਾ ਸੀ ਅਤੇ ਬੀਤੀ ਰਾਤ ਜਦੋਂ ਉਹ ਬੱਸ ਲੈ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਉਸ ਦੀ ਬੱਸ ਨੰਬਰ ਪੀਬੀ07 ਏ 4684 ਖੜ੍ਹੀ ਸੀ, ਮੇਰਾ ਭਰਾ ਜੋ ਕਿ ਆਟੋ ਚਲਾਉਂਦਾ ਹੈ ਤੇ ਉਸ ਨੇ ਰੋਡ ਦੇ ਇਕ ਸਾਈਡ 'ਤੇ ਉਸ ਦੀ ਬੱਸ ਦੇਖੀ ਤੇ ਸੰਦੀਪ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿਚ ਦੇਖ ਕੇ ਉਸ ਨੇ ਮੈਨੂੰ ਫ਼ੋਨ 'ਤੇ ਦੱਸਿਆ | ਅਸੀਂ ਸੰਦੀਪ ਸਿੰਘ ਨੂੰ ਲੈ ਕੇ ਜਦੋਂ ਸਿਵਲ ਹਸਪਤਾਲ ਆਏ ਤਾਂ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ ਜਿਸ 'ਤੇ ਚੌਂਕੀ ਭੁਲਾਣਾ ਦੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਮਿ੍ਤਕ ਦੀ ਪਤਨੀ ਰਾਜਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ 194 ਬੀ.ਐਨ.ਸ ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਘਰ 'ਚੋਂ ਚੋਰੀ ਹੋਣ ਸਬੰਧੀ ਕੇਸ ਦਰਜ ਅਗਲੀ ਖ਼ਬਰ ਐਸ.ਸੀ./ਐਸ.ਟੀ. ਐਕਟ ਦੀ ਵਿਆਖਿਆ ਸੰਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਸਮਾਜਿਕ ਨਿਆਂ ਦੇ ਉਲਟ-ਇਮਾਨ ਸਿੰਘ ਮਾਨ
Ad Position 24