18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਲੋਕ ਵੱਧ ਰਹੀ ਗਰਮੀ ਤੇ ਹੀਟ ਵੇਵ ਨੂੰ ਮੁੱਖ ਰੱਖਦਿਆਂ ਸਿਹਤ ਸੰਬੰਧੀ ਸਾਵਧਾਨੀਆਂ ਅਪਣਾਉਣ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 21-05-2026
ਕਪੂਰਥਲਾ, 20 ਮਈ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਦੇ ਲੋਕ ਵੱਧ ਰਹੀ ਗਰਮੀ ਅਤੇ ਹੀਟ ਵੇਵ ਨੂੰ ਮੁੱਖ ਰੱਖਦਿਆਂ ਸਿਹਤ ਸਬੰਧੀ ਸਾਵਧਾਨੀਆਂ ਅਪਣਾਉਣ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਹੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਉਨ੍ਹਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ, ਬਜ਼ੁਰਗਾਂ ਤੇ ਬਿਮਾਰ ਵਿਅਕਤੀਆਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ | ਉਨ੍ਹਾਂ ਲੋਕਾਂ ਨੂੰ ਸਾਫ਼ ਅਤੇ ਉੱਬਲਿਆ ਹੋਇਆ ਪਾਣੀ ਪੀਣ, ਹੱਥਾਂ ਦੀ ਸਫ਼ਾਈ ਰੱਖਣ ਤੇ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਬਿਨ੍ਹਾਂ ਲੋੜ ਧੁੱਪ ਵਿਚ ਨਾ ਜਾਣ ਦੀ ਸਲਾਹ ਦਿੱਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਤੋਂ ਵੱਧ ਪਾਣੀ ਅਤੇ ਤਰਲ ਪਦਾਰਥਾਂ ਦੀ ਵਰਤੋਂ ਕੀਤੀ ਜਾਵੇ ਤੇ ਹਲਕੇ ਰੰਗਾਂ ਦੇ ਢਿੱਲੇ ਕੱਪੜੇ ਪਾਏ ਜਾਣ | ਉਨ੍ਹਾਂ ਲੋਕਾਂ ਨੂੰ ਗਰਮੀ ਦੌਰਾਨ 'ਕੀ ਕਰੀਏ ਤੇ ਕੀ ਨਾ ਕਰੀਏ' ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਸਾਵਧਾਨੀ ਹੀ ਹੀਟ ਵੇਵ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਚੱਕਰ, ਬੁਖ਼ਾਰ, ਘਬਰਾਹਟ ਜਾਂ ਉਲਟੀਆਂ ਵਰਗੇ ਲੱਛਣ ਨਜ਼ਰ ਆਉਂਦੇ ਹਨ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ | ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ, ਕੰਮਕਾਜ ਵਾਲੀਆਂ ਥਾਵਾਂ, ਭਾਰੀ ਇਕੱਠਾਂ ਅਤੇ ਸਿਹਤ ਸਮਾਗਮਾਂ ਦੌਰਾਨ ਹੀਟ ਵੇਵ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਸੁਰੱਖਿਆ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਮਾਰਸ਼ਲ ਆਰਟਸ ਕਲੱਬ ਦਾ ਦਕਸ਼ਵੀਰ ਬਣਿਆ ਨੈਸ਼ਨਲ ਚੈਂਪੀਅਨ ਅਗਲੀ ਖ਼ਬਰ ਘਰ 'ਚੋਂ ਚੋਰੀ ਹੋਣ ਸਬੰਧੀ ਕੇਸ ਦਰਜ
Ad Position 24