18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਰਿਆਸਤੀ ਸ਼ਹਿਰ ਵਿਚਲੇ ਇਤਿਹਾਸਕ ਸਰੋਤਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ- ਅਕਾਸ਼ ਬਾਂਸਲ <br/>

Ad Position 21
No active advertisement
ਅਜੀਤ ਡੈਸਕ 21-05-2026
ਕਪੂਰਥਲਾ, 20 ਮਈ (ਅਮਰਜੀਤ ਕੋਮਲ)-ਰਿਆਸਤੀ ਸ਼ਹਿਰ ਕਪੂਰਥਲਾ ਦੀਆਂ ਅਦਭੁਤ ਤੇ ਖ਼ੂਬਸੂਰਤ ਇਮਾਰਤਾਂ ਸਾਡਾ ਵਡਮੁੱਲਾ ਸਰਮਾਇਆ ਹਨ, ਜੋ ਸ਼ਹਿਰ ਦੇ ਸ਼ਾਨਦਾਰ ਪਿਛੋਕੜ ਤੇ ਅਮੀਰ ਸਭਿਆਚਾਰ ਦੀ ਗਵਾਹੀ ਭਰਦੀਆਂ ਹਨ | ਇਸ ਲਈ ਇਨ੍ਹਾਂ ਇਤਿਹਾਸਕ ਸਰੋਤਾਂ ਨੂੰ ਆਉਣ ਵਾਲੀਆਂ ਪੀੜੀਆਂ ਲਈ ਸੁਰੱਖਿਅਤ ਰੱਖਣਾ ਸਾਡੀ ਸਭ ਦੀ ਨੈਤਿਕ ਤੇ ਸਾਂਝੀ ਜ਼ਿੰਮੇਵਾਰੀ ਹੈ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਮਹਾਰਾਜਾ ਕਪੂਰਥਲਾ ਬਿ੍ਗੇਡੀਅਰ ਸੁਖਜੀਤ ਸਿੰਘ (ਮਹਾਂਵੀਰ ਚੱਕਰ) ਨਾਲ ਸ਼ਹਿਰ ਵਿਚਲੀਆਂ ਇਤਿਹਾਸਕ ਤੇ ਵਿਰਾਸਤੀ ਇਮਾਰਤਾਂ ਜਿਨ੍ਹਾਂ ਵਿਚ ਦਰਬਾਰ ਹਾਲ, ਗੋਲ ਕੋਠੀ, ਗੁਲਾਬੀ ਕੋਠੀ ਅਤੇ ਬੱਗੀ ਖਾਨਾ ਦਾ ਨਿਰੀਖਣ ਕਰਨ ਤੋਂ ਬਾਅਦ ਕਹੀ | ਨਿਰੀਖਣ ਦੌਰਾਨ ਉਨ੍ਹਾਂ ਇਤਿਹਾਸਕ ਇਮਾਰਤਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਪੰਜਾਬ, ਪੁਰਾਤਤਵ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਵਿਰਾਸਤੀ ਇਮਾਰਤਾਂ ਦੀ ਤੁਰੰਤ ਲੋੜੀਂਦੀ ਮੁਰੰਮਤ ਕਰਵਾਈ ਜਾਵੇ ਤੇ ਇਨ੍ਹਾਂ ਇਮਾਰਤਾਂ ਦੇ ਅੰਦਰ ਤੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ | ਉਨ੍ਹਾਂ ਇਮਾਰਤਾਂ ਦੇ ਚੌਗਿਰਦੇ ਤੇ ਆਲੇ ਦੁਆਲੇ ਹਰਿਆਵਲ ਨੂੰ ਬਰਕਰਾਰ ਰੱਖਣ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ | ਇਸ ਮੌਕੇ ਮਹਾਰਾਜਾ ਬਿ੍ਗੇਡੀਅਰ ਸੁਖਜੀਤ ਸਿੰਘ ਨੇ ਸ਼ਹਿਰ ਦੇ ਸ਼ਾਨਾਮਤੇ ਇਤਿਹਾਸ, ਇਮਾਰਤਾਂ ਦੀ ਬਣਤਰ ਤੇ ਇਤਿਹਾਸਕ ਮਹੱਤਵ ਬਾਰੇ ਕਈ ਅਹਿਮ ਤੇ ਦਿਲਚਸਪ ਜਾਣਕਾਰੀਆਂ ਡਿਪਟੀ ਕਮਿਸ਼ਨਰ ਨਾਲ ਸਾਂਝੀਆਂ ਕੀਤੀਆਂ | ਉਨ੍ਹਾਂ ਪ੍ਰਸ਼ਾਸਨ ਨੂੰ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਇਤਿਹਾਸਕ ਇਮਾਰਤਾਂ ਦੀ ਮੁਰੰਮਤ ਤੇ ਸਾਂਭ ਸੰਭਾਲ ਦੇ ਇਸ ਪਵਿੱਤਰ ਕਾਰਜ ਵਿਚ ਉਹ ਹਰ ਸੰਭਵ ਸਹਿਯੋਗ ਤੇ ਤਕਨੀਕੀ ਸਲਾਹ ਦੇਣ ਲਈ ਹਮੇਸ਼ਾ ਤਿਆਰ ਹਨ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰਸ਼ਾਸਨ ਤੇ ਸਥਾਨਕ ਲੋਕਾਂ ਦੇ ਸਾਂਝੇ ਯਤਨਾਂ ਨਾਲ ਸ਼ਹਿਰ ਦੀ ਇਸ ਪੁਰਾਤਨ ਸ਼ਾਨ ਨੂੰ ਹਮੇਸ਼ਾ ਕਾਇਮ ਰੱਖਿਆ ਜਾ ਸਕੇਗਾ |


Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਸੁਸਾਇਟੀ ਦੋ ਦਿਨ ਲਗਾਏਗੀ ਠੰਡੇ ਮਿੱਠੇ ਜਲ ਦੀ ਛਬੀਲਾਂ <br/>... ਅਗਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਦੀ ਹੜਤਾਲ 16ਵੇਂ ਦਿਨ 'ਚ ਦਾਖ਼ਲ
Ad Position 24