18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਸੁਸਾਇਟੀ ਦੋ ਦਿਨ ਲਗਾਏਗੀ ਠੰਡੇ ਮਿੱਠੇ ਜਲ ਦੀ ਛਬੀਲਾਂ <br/>

Ad Position 21
No active advertisement
ਅਜੀਤ ਡੈਸਕ 21-05-2026
ਬੇਗੋਵਾਲ, 20 ਮਈ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ ਅਤੇ ਦਰਵੇਸ਼ ਸਿਆਸਤਦਾਨ ਸੰਤ ਬਾਬਾ ਪ੍ਰੇਮ ਸਿੰਘ ਜੀ ਮਰਾਲੇ ਵਾਲਿਆਂ ਦੀ 76ਵੀਂ ਸਾਲਾਨਾ ਬਰਸੀ ਦੇ ਸੰਬੰਧ ਵਿੱਚ ਧੰਨ-ਧੰਨ ਬਾਬਾ ਸ੍ਰੀ ਚੰਦਰ ਜੀ ਵੈੱਲਫੇਅਰ ਸੁਸਾਇਟੀ (ਰਜਿ:)ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ, ਮਹੰਤ ਅਵਤਾਰ ਦਾਸ ਜੀ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ | ਇਸ ਪਲੇਠੀ ਮੀਟਿੰਗ ਵਿੱਚ ਹਾਜ਼ਰ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਤੇ ਕੈਸ਼ੀਅਰ ਵਿਰਸਾ ਸਿੰਘ ਬੇਗੋਵਾਲ ਨੇ ਜੀ ਆਇਆਂ ਕਿਹਾ | ਉਨ੍ਹਾਂ ਕਿਹਾ ਕੀ ਹਰ ਸਾਲ ਦੀ ਤਰ੍ਹਾਂ ਭਦਾਸ ਚੌਂਕ ਬੇਗੋਵਾਲ ਵਿਖੇ, ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ, 2 ਤੇ 3 ਜੂਨ ਨੂੰ ਸੁਸਾਇਟੀ ਬਾਬਾ ਜੀ ਦੀ ਸ਼ਰਧਾਲੂਆਂ ਤੇ ਸੰਗਤਾਂ ਲਈ ਦੋ ਦਿਨਾਂ ਵਿਸ਼ਾਲ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾ ਰਹੀਆਂ ਹਨ ਜਿਸ ਲਈ ਸੁਸਾਇਟੀ ਦੇ ਅਹੁਦੇਦਾਰਾਂ ਦੇ ਮੈਂਬਰਾਂ ਵਿੱਚ ਉਤਸ਼ਾਹ ਹੈ | ਸੁਸਾਇਟੀ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਇਸ ਸੇਵਾ ਦੇ ਕਾਰਜ ਨੂੰ ਨੇਪਰੇ ਚਾੜ੍ਹਦੀ ਹੈ ਜੋ ਕਿ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਵੱਖਰੇ ਪ੍ਰੋਜੈਕਟਾਂ ਤੋਂ ਅਲੱਗ ਹੁੰਦਾ ਹੈ | ਸੰਤ ਬਾਬਾ ਪ੍ਰੇਮ ਸਿੰਘ ਦੀ ਨਗਰੀ ਬੇਗੋਵਾਲ ਵਿਖੇ ਬਰਸੀ ਮੌਕੇ ਵੱਡੀ ਗਿਣਤੀ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਹਾਜ਼ਰੀ ਭਰਦੀਆਂ ਹਨ | ਇਹ ਛਬੀਲਾਂ ਧੰਨ-ਧੰਨ ਬਾਬਾ ਸ਼੍ਰੀ ਚੰਦਰ ਜੀ ਦੇ ਆਸ਼ੀਰਵਾਦ ਸਦਕਾ ਹੀ ਲਗਾਈਆਂ ਜਾਂਦੀਆਂ ਹਨ | ਸੰਤਾਂ ਸੰਤ ਬਾਬਾ ਪ੍ਰੇਮ ਸਿੰਘ ਦੀ ਬਰਸੀ ਤੋਂ ਉਪਰੰਤ ਸੁਸਾਇਟੀ ਵੱਲੋਂ ਆਯੋਜਿਤ ਮੀਟਿੰਗ ਵਿੱਚ ਨਵੇਂ ਪ੍ਰੋਜੈਕਟਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਸੋਸਾਇਟੀ ਲਈ ਤਨ ਮਨ ਤੇ ਧੰਨ ਨਾਲ ਆਪਣਾ ਸਹਿਯੋਗ ਦੇਣ ਲਈ ਕਿਹਾ | ਸੁਸਾਇਟੀ ਵੱਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਦਿੱਤੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਇਸ ਮਿਸ਼ਨ ਨੂੰ ਮਿਲਜੁਲ ਕੇ ਹੀ ਪੂਰਾ ਕੀਤਾ ਜਾ ਸਕਦਾ | ਇਸ ਮੌਕੇ ਬਲਵਿੰਦਰ ਸਿੰਘ ਪ੍ਰੇਮਪੁਰ, ਅਮਰਜੀਤ ਸਿੰਘ ਹਬੀਬਵਾਲ, ਰਣਜੀਤ ਸਿੰਘ ਰੂਬਲ, ਮਿਸਟਰ ਲੂੰਬਾ, ਵਿਜੇ ਬਤਰਾ, ਰਘਬੀਰ ਨੰਗਲੀ, ਕੁਲਦੀਸ਼ ਚੌਹਾਨ ਪੀ.ਆਰ.ਓ., ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਬਾਬਾ ਬੀਰ ਸਿੰਘ ਦੇ 182 ਵੇਂ ਸ਼ਹੀਦੀ ਦਿਵਸ 'ਤੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਰਿਆਸਤੀ ਸ਼ਹਿਰ ਵਿਚਲੇ ਇਤਿਹਾਸਕ ਸਰੋਤਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ-...
Ad Position 24