ਭੰਡਾਲ ਬੇਟ, 20 ਮਈ (ਜੋਗਿੰਦਰ ਸਿੰਘ ਜਾਤੀਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਡਾਲ ਬੇਟ ਵਿਖੇ ਸਕੂਲ ਇੰਚਾਰਜ ਮੈਡਮ ਕਮਲਜੀਤ ਕੌਰ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਿੰਡ ਭੰਡਾਲ ਬੇਟ ਦੇ ਸਰਪੰਚ ਚਰਨਜੀਤ ਸਿੰਘ ਚੰਨਾ ਭਲਵਾਨ ਤੇ ਸਮੂਹ ਗ੍ਰਾਮ ਪੰਚਾਇਤ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਪੰਚ ਚਰਨਜੀਤ ਸਿੰਘ ਚੰਨਾ ਅਤੇ ਸਕੂਲ ਇੰਚਾਰਜ ਮੈਡਮ ਕਮਲਜੀਤ ਕੌਰ ਨੇ ਸਨਮਾਨਿਤ ਕੀਤਾ | ਇਸ ਮੌਕੇ ਸਪੋਰਟਸ ਅੰਡਰ 17 ਵਾਲੀਬਾਲ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਅਤੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਦੇਣ ਵਾਲੇ ਸਾਬੀ ਕੈਨੇਡਾ ਅਤੇ ਅਮਰਿੰਦਰ ਸਿੰਘ ਅਮਰੀਕਾ ਦਾ ਵੀ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਪੰਚ ਚਰਨਜੀਤ ਸਿੰਘ, ਪਲਵਿੰਦਰ ਸਿੰਘ ਪੰਚ, ਪ੍ਰਭਜੋਤ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ, ਸੁਖਦੇਵ ਸਿੰਘ, ਰਜਿੰਦਰ ਸਿੰਘ, ਜਸਵੰਤ ਸਿੰਘ, ਦੀਪ ਸਿੰਘ, ਦਿਲਬਾਗ ਸਿੰਘ, ਸਕੂਲ ਇੰਚਾਰਜ ਮੈਡਮ ਕਮਲਜੀਤ ਕੌਰ, ਲੈਕਚਰਾਰ ਸੁਖਦੇਵ ਸਿੰਘ, ਅਮਨਦੀਪ ਪੀ ਟੀ ਆਈ, ਬਿਕਰਮਜੀਤ ਸਿੰਘ, ਨਿਰਵੈਰ ਸਿੰਘ, ਪ੍ਰੀਤਮ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |