ਫਗਵਾੜਾ, 20 ਮਈ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਾਧੋਪੁਰ ਵਿਖੇ ਜੱਸਲ ਜਠੇਰਿਆਂ ਦਾ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੇਲੇ ਵਿਚ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਥ ਨੇ ਵੀ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਪ੍ਰਬੰਧਕਾਂ ਨੂੰ ਜੋੜ ਮੇਲੇ ਦੀ ਵਧਾਈ ਦਿੰਦਿਆਂ ਆਖਿਆ ਕਿ ਇਸ ਤਰ੍ਹਾਂ ਦੇ ਮੇਲੇ ਸਾਨੂੰ ਸਭਨਾਂ ਨੂੰ ਰਲ ਮਿਲਕੇ ਮਨਾਉਣੇ ਚਾਹੀਦੇ ਹਨ ਉਪਰੰਤ ਕਮਲ ਧਾਲੀਵਾਲ, ਜਰਨੈਲ ਨੰਗਲ ਚੇਅਰਮੈਨ ਨਗਰ ਸੁਧਾਰ ਟਰੱਸਟ, ਤਵਿੰਦਰ ਰਾਮ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਨੇ ਵੀ ਪੁੱਜ ਕੇ ਸਭਨਾਂ ਨੂੰ ਵਧਾਈ ਦਿੱਤੀ | ਇਸ ਮੌਕੇ ਵਿਚ ਪੰਜਾਬ ਦੇ ਨਾਮਵਰ ਕਲਾਕਾਰਾ ਨੇ ਆਪਣੀ ਹਾਜ਼ਰੀ ਭਰੀ | ਸਟੇਜ ਸਕੱਤਰ ਦੀ ਸੇਵਾ ਡਾ: ਸੋਮ ਨਾਥ ਜੱਸਲ ਜਗਪਾਲਪੁਰ ਵਾਲਿਆਂ ਵਲੋਂ ਅਦਾ ਕੀਤੀ ਗਈ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਸਵੇਰ ਤੋਂ ਹੀ ਨਮਨ ਹੋਣੀਆਂ ਸ਼ੁਰੂ ਹੋ ਗਈਆਂ ਸਨ | ਪ੍ਰਬੰਧਕਾਂ ਵਲੋਂ ਸੰਗਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |