18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸ੍ਰੀ ਗੁਰੂ ਹਰਗੋਬਿੰਦ ਮਿਸ਼ਨਰੀ ਪਬਲਿਕ ਸਕੂਲ ਪਾਂਸ਼ਟਾ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

Ad Position 21
No active advertisement
ਅਜੀਤ ਡੈਸਕ 21-05-2026
ਫਗਵਾੜਾ, 20 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਸ੍ਰੀ ਗੁਰੂ ਹਰਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਧੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਪ੍ਰਮਾਰ, ਜਨਰਲ ਸਕੱਤਰ ਗੁਰਬਿੰਦਰ ਸਿੰਘ ਵਿੱਕੀ, ਸਕੂਲ ਮਾਮਲਿਆਂ ਦੇ ਪ੍ਰਬੰਧਕ ਮੋਹਨ ਸਿੰਘ ਅਤੇ ਸਕੂਲ ਪਿ੍ੰਸੀਪਲ ਸਰਬਜੀਤ ਸਹੋਤਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸਰਬਪ੍ਰੀਤ ਕੌਰ ਟੋਡਰਪੁਰ ਨੇ 87.53 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਮਨੀਸ਼ਾ ਨੇ 85.85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਰੀਤਿਕਾ ਭਾਟੀਆ ਨੇ 83.53 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ 'ਤੇ ਮਨਪ੍ਰੀਤ ਸਿੰਘ, ਤਜਿੰਦਰ ਕੌਰ, ਭੁਪਿੰਦਰ ਕੌਰ, ਕਮਲੇਸ਼ ਰਾਣੀ, ਲਖਵਿੰਦਰ ਸਿੰਘ, ਹਰਜਿੰਦਰ ਕੌਰ, ਵੀਰਪਾਲ ਕੌਰ, ਰਾਜਵਿੰਦਰ ਕੌਰ, ਨਰਿੰਦਰ ਕੌਰ, ਇੰਦਰਪ੍ਰੀਤ ਕੌਰ, ਗੁਪਾਲ ਕੌਰ, ਅਮਨਜੀਤ ਕੌਰ, ਨੇਹਾ ਸ਼ਰਮਾ, ਜਸਵਿੰਦਰ ਕੋਰ, ਦਲਵੀਰ ਕੌਰ, ਵਰਿੰਦਰ ਕੌਰ, ਤਰਨਜੀਤ ਕੌਰ, ਜਤਿੰਦਰ ਕੌਰ, ਰਜਿੰਦਰ ਕੌਰ, ਨਰਿੰਦਰ ਕੌਰ ਪਾਸਆ, ਪਰਮਜੀਤ ਕੁਮਾਰ, ਭਾਵਨਾ ਤੋਂ ਇਲਾਵਾ ਮੈਨੇਜਿੰਗ ਕਮੇਟੀ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਰਾਮੂ ਸ਼ਾਹ ਦੀ 5ਵੀਂ ਬਰਸੀ ਮਨਾਈ ਅਗਲੀ ਖ਼ਬਰ ਮਾਧੋਪੁਰ ਵਿਖੇ ਜੱਸਲ ਜਠੇਰਿਆਂ ਦਾ ਮੇਲਾ ਸ਼ਰਧਾ ਪੂਰਵਕ ਸੰਪੰਨ
Ad Position 24