18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਇੰਟਰ ਹਾਊਸ ਖੇਡ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 21-05-2026
ਸੁਲਤਾਨਪੁਰ ਲੋਧੀ, 20 ਮਈ (ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਅਤੇ ਖੇਡਾਂ ਪ੍ਰਤੀ ਰੁਚੀ ਵਧਾਉਣ ਲਈ ਇੰਟਰ ਹਾਊਸ ਵਾਲੀਬਾਲ ਅਤੇ ਟੱਗ ਆਫ਼ ਵਾਰ ਆਦਿ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿੱਚ ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਵਾਲੀਬਾਲ ਮੁਕਾਬਲੇ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ | ਟੱਗ ਆਫ਼ ਵਾਰ ਦੇ ਰੋਮਾਂਚਕ ਮੁਕਾਬਲੇ ਵਿੱਚ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਜੇਤੂ ਰਿਹਾ | ਇਹ ਮੁਕਾਬਲੇ ਦੇਖ ਰਹੇ ਬਾਕੀ ਵਿਦਿਆਰਥੀਆਂ ਨੇ ਵੀ ਖਿਡਾਰੀਆਂ ਦਾ ਹੌਸਲਾ ਵਧਾਇਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਵਿਦਿਆਰਥੀਆਂ ਵਿੱਚ ਟੀਮ ਵਰਕ, ਅਨੁਸ਼ਾਸਨ ਤੇ ਆਤਮ ਵਿਸ਼ਵਾਸ ਪੈਦਾ ਕਰਦੇ ਹਨ | ਅੰਤ ਵਿੱਚ ਜੇਤੂ ਟੀਮਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਗਿਆ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਣਾ ਨੇ ਵਾਰਡ ਨੰਬਰ 5 ਤੋਂ ਗੁਰਜੀਤ ਕੌਰ ਦੇ ਹੱਕ 'ਚ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ ਅਗਲੀ ਖ਼ਬਰ ਬਾਬਾ ਰਾਮੂ ਸ਼ਾਹ ਦੀ 5ਵੀਂ ਬਰਸੀ ਮਨਾਈ
Ad Position 24