18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਿਧਾਇਕ ਰਾਣਾ ਧੜੇ ਦੇ ਸਾਬਕਾ ਸੰਮਤੀ ਮੈਂਬਰ ਸੁਰਜੀਤ ਸਿੰਘ ਸੱਧੂਵਾਲ ਕਾਂਗਰਸ ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 21-05-2026
ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਅੰਦਰ ਕਾਂਗਰਸ ਪਾਰਟੀ ਨੂੰ ਉਸ ਵੇਲੇ ਮਜਬੂਤੀ ਮਿਲੀ ਜਦੋਂ ਆਜ਼ਾਦ ਵਿਧਾਇਕ ਰਾਣਾ ਦੇ ਸਮਰਥਕ ਸਾਬਕਾ ਸੰਮਤੀ ਮੈਂਬਰ ਸੁਰਜੀਤ ਸਿੰਘ ਸੱਧੂਵਾਲ ਨੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਨਵਤੇਜ ਸਿੰਘ ਚੀਮਾ ਨੇ ਸੁਰਜੀਤ ਸਿੰਘ ਸੱਧੂਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਵੇਰ ਦਾ ਭੁੱਲਿਆ ਸ਼ਾਮ ਨੂੰ ਵਾਪਸ ਘਰ ਆ ਜਾਵੇ ਤਾਂ ਉਸ ਨੂੰ ਭੁੱਲਿਆ ਨਹੀਂ ਕਹਿੰਦੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਵਿੱਚ ਭਾਰੀ ਬਹੁਮਤ ਹਾਸਲ ਕਰੇਗੀ | ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਲੋਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਉੱਭ ਚੁੱਕੇ ਹਨ ਤੇ ਬਦਲਾਅ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਅਕਾਲੀ ਦਲ ਤੇ ਭਾਜਪਾ ਨੂੰ ਵੀ ਮੂੰਹ ਨਹੀਂ ਲਾਉਣਗੇ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਹੀ ਸਰਕਾਰ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਅਮਰ ਸਿੰਘ ਮੰਡ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਯੂਥ ਕਾਂਗਰਸੀ ਆਗੂ ਮੋਨੂੰ ਭੰਡਾਰੀ, ਸਾਬਕਾ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਨਰੇਸ਼ ਕੋਹਲੀ ਕਾਂਗਰਸੀ ਆਗੂ, ਵਾਰਡ ਨੰ: ਦੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਕਾਲਾ ਢਿੱਲੋਂ, ਵਾਰਡ ਨੰਬਰ ਚਾਰ ਤੋਂ ਦਵਿੰਦਰ ਅਰੋੜਾ ਡੀ. ਕੇ., ਵਾਰਡ ਨੰਬਰ 10 ਤੋਂ ਰਾਜੇਸ਼ ਅਰੋੜਾ, ਵਾਰਡ ਨੰਬਰ 12 ਤੋਂ ਬਲਜਿੰਦਰ ਸਿੰਘ ਪੀਏ, ਵਿਸ਼ਾਲ ਅਰੋੜਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਕਪੂਰਥਲਾ ਦੀ 26 ਮਈ ਨੂੰ ਹੋਣ ਵਾਲੀ ਚੋਣ ਲਈ 182 ਉਮੀਦਵਾਰ ਚੋਣ ਮੈਦਾਨ ਵਿਚ ਅਗਲੀ ਖ਼ਬਰ ਮਰਦਮਸ਼ੁਮਾਰੀ ਅਤੇ ਬੇਲੋੜੀਆਂ ਚੋਣ ਡਿਊਟੀਆਂ ਸੰਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਐਸਡੀਐਮ ਨੂੰ ਮਿਲਿਆ
Ad Position 24