18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਗਰਮੀ ਤੇ ਹੀਟ ਵੇਵ ਨੂੰ ਮੁੱਖ ਰੱਖਦਿਆਂ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਜਾਣ-ਯੂਨੀਅਨ ਆਗੂਆਂ ਵਲੋਂ ਮੰਗ <br/>

Ad Position 21
No active advertisement
ਅਜੀਤ ਡੈਸਕ 21-05-2026
ਕਪੂਰਥਲਾ, 20 ਮਈ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ, ਸੂਬਾਈ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਖੁੰਡਾ, ਜਨਰਲ ਸਕੱਤਰ ਅਰਜਨਜੀਤ ਸਿੰਘ, ਵਿੱਤ ਸਕੱਤਰ ਹਰਨੇਕ ਸਿੰਘ ਤੇ ਡੀ.ਟੀ.ਐਫ. ਦੇ ਸੀਨੀਅਰ ਆਗੂ ਜੋਤੀ ਮਹਿੰਦਰੂ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਕਾਰਨ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਜਾਣ ਲਈ ਆ ਰਹੀ ਮੁਸ਼ਕਿਲ ਨੂੰ ਮੁੱਖ ਰੱਖਦਿਆਂ ਗਰਮੀ ਦੀਆਂ ਛੁੱਟੀਆਂ ਤੁਰੰਤ ਕਰਨ ਦਾ ਐਲਾਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਵੱਲੋਂ ਹੀਟ ਵੇਵ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ ਤੇ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਲੂ ਦਾ ਕਹਿਰ ਜਾਰੀ ਹੈ ਤੇ ਗਰਮੀ ਦੌਰਾਨ ਪਾਵਰ ਕੱਟ ਵੀ ਲੱਗ ਰਹੇ ਹਨ ਤੇ ਇਸ ਹਾਲਾਤ ਵਿਚ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦੂਰ ਦੁਰਾਡੇ ਤੋਂ ਸਕੂਲ ਆਉਣ ਤੇ ਜਾਣ ਲਈ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਛੁੱਟੀਆਂ ਸਬੰਧੀ ਤੁਰੰਤ ਫ਼ੈਸਲਾ ਲੈਣ ਦੀ ਅਪੀਲ ਕੀਤੀ | ਯੂਨੀਅਨ ਆਗੂਆਂ ਨੇ ਕਿਹਾ ਕਿ ਮਰਦਮਸ਼ੁਮਾਰੀ, ਡਰੱਗ ਸਰਵੇ, ਐਸ.ਆਈ.ਆਰ. ਤੇ ਹੋਰ ਗੈਰ ਵਿੱਦਿਅਕ ਕਾਰਜਾਂ ਵਿਚ ਅਧਿਆਪਕਾਂ ਦੀਆਂ ਤਿੰਨ-ਤਿੰਨ ਡਿਊਟੀਆਂ ਲਗਾਈਆਂ ਗਈਆਂ ਹਨ, ਜਿਸ ਕਾਰਨ ਸਕੂਲ ਅਧਿਆਪਕਾਂ ਤੋਂ ਸੱਖਣੇ ਹੋ ਗਏ ਹਨ ਤੇ ਇਸ ਹਾਲਤ ਵਿਚ ਬੱਚਿਆਂ ਨੂੰ ਸਕੂਲਾਂ ਵਿਚ ਬਿਠਾਈ ਰੱਖਣ ਦੀ ਕੋਈ ਤੁਕ ਨਹੀਂ ਬਣਦੀ, ਕਿਉਂਕਿ ਸਕੂਲਾਂ ਵਿਚ ਪੜ੍ਹਾਈ ਦਾ ਮਾਹੌਲ ਹੀ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਵਿੱਚ ਅਹਿਮ ਵਿਚਾਰਾਂ <br/> ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਗੰਦਗੀ ਤੇ ਹਨੇਰੇ 'ਚ ਡੁੱਬਿਆ-ਪਿ੍ਤਪਾਲ ਸਿੰਘ ਮੰਗਾ
Ad Position 24