18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਵਿੱਚ ਅਹਿਮ ਵਿਚਾਰਾਂ <br/>

Ad Position 21
No active advertisement
ਅਜੀਤ ਡੈਸਕ 21-05-2026
ਸੁਲਤਾਨਪੁਰ ਲੋਧੀ, 20 ਮਈ (ਨਰੇਸ਼ ਹੈਪੀ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦਫ਼ਤਰ ਨੇੜੇ ਗੁਰਦੁਆਰਾ ਹੱਟ ਸਾਹਿਬ ਵਿਖੇ ਨਿਰਮਲ ਸਿੰਘ ਨਸੀਰਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਸੂਬਾਈ ਆਗੂ ਕਾਮਰੇਡ ਬਲਦੇਵ ਸਿੰਘ ਉਚੇਚੇ ਤੌਰ ਤੇ ਸ਼ਾਮਿਲ ਹੋਏ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਬਲਦੇਵ ਸਿੰਘ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਲੋਕਾਂ ਪਾਸੋਂ ਵੋਟਾਂ ਲੈਣੀਆਂ ਸਨ ਤਾਂ ਲੋਕਾਂ ਨੂੰ ਸਭ ਤੋਂ ਵੱਧ ਸਬਜ਼ ਬਾਗ ਦਿਖਾਏ | ਬੀਬੀਆਂ ਨੂੰ 1000 ਪ੍ਰਤੀ ਮਹੀਨਾ ਦੇਣ ਲਈ ਫਾਰਮ ਭਰੇ, ਉਸ ਵੇਲੇ ਰੈਲੀਆਂ ਧਰਨਿਆਂ ਵਿੱਚ ਬੈਠ ਕੇ ਕਿਹਾ ਕਿ ਸਾਡੀ ਸਰਕਾਰ ਬਣਨ ਤੇ ਧਰਨੇ ਨਹੀਂ ਲੱਗਣਗੇ | ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਕੁਝ ਕਰਵਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਫ਼ਾਈ ਮਜ਼ਦੂਰਾਂ ਦੀ ਹੜਤਾਲ ਨੂੰ ਅੱਜ 15 ਦਿਨ ਬੀਤ ਗਏ ਹਨ, ਸਾਡੇ ਆਪਣੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿੱਚ 15 ਦਿਨਾਂ ਤੋਂ ਕੂੜੇ ਦੇ ਢੇਰ ਬਦਬੂ ਮਾਰ ਰਹੇ ਹਨ | ਇੱਥੇ ਵਿਦੇਸ਼ਾਂ ਤੋਂ ਸੰਗਤਾਂ ਦਰਸ਼ਨ ਕਰਨ ਲਈ ਆਉਂਦੀਆਂ ਹਨ ਇਸ ਕੂੜੇ ਦੀ ਬਦਬੂ ਨਾਲ ਬਿਮਾਰੀਆਂ ਫੈਲ ਰਹੀਆਂ ਹਨ ਪਰ ਸਾਡੀ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਮੰਗਾਂ ਜਲਦੀ ਤੋਂ ਜਲਦੀ ਮੰਨੀਆਂ ਜਾਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਸਾਰੀਆਂ ਸਕੀਮਾਂ ਆਨਲਾਈਨ ਹੋਣ ਕਾਰਨ 80 ਫ਼ੀਸਦੀ ਕਿਰਤੀਆਂ ਦੀ ਰਜਿਸਟਰੇਸ਼ਨ ਕੈਂਸਲ ਹੋ ਚੁੱਕੀ ਹੈ ਤੇ ਨਵੀਂ ਰਜਿਸਟਰੇਸ਼ਨ ਜਾਂ ਰੀਨਿਊ ਕਰਵਾਉਣ ਲਈ ਸੇਵਾ ਕੇਂਦਰਾਂ ਵਿੱਚ ਜਾਣ ਤੇ ਜਵਾਬ ਮਿਲਦਾ ਹੈ ਕਿ ਸਾਈਟ ਬੰਦ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਪਾਸ ਆਇਆ ਕਰੋੜਾਂ ਰੁਪਏ ਸੈਸ ਜਮਾਂ ਪਿਆ ਹੈ, ਹੇਠਾਂ ਤੋਂ ਲੈ ਕੇ ਉੱਪਰ ਮੁਹਾਲੀ ਤੱਕ ਸਭ ਦਫ਼ਤਰਾਂ ਦਾ ਮਾੜਾ ਹਾਲ ਹੈ | ਅਸੀਂ ਯੂਨੀਅਨ ਵਾਲੇ ਕਈ ਵਾਰੀ ਡਿਪਟੀ ਸੈਕਟਰੀ ਸਾਹਿਬ ਨੂੰ ਮਿਲ ਕੇ ਲਿਖਤੀ ਮੰਗ ਪੱਤਰ ਵੀ ਦੇ ਚੁੱਕੇ ਹਾਂ ਪਰ ਉੱਥੇ ਵੀ ਲਾਰਿਆਂ ਤੋਂ ਬਗੈਰ ਕੁਝ ਵੀ ਪ੍ਰਾਪਤ ਨਹੀਂ ਹੋਇਆ | ਇਸ ਮੌਕੇ ਕਾਮਰੇਡ ਬਲਦੇਵ ਸਿੰਘ ਤੋਂ ਇਲਾਵਾ ਰਾਜਪ੍ਰੀਤ ਸਿੰਘ ਤਲਵੰਡੀ ਚੌਧਰੀਆਂ, ਮਨਜੀਤ ਕੁਮਾਰ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਸੁੱਖਾ ਸਿੰਘ, ਗੁਰਮੀਤ ਸਿੰਘ, ਨਿਰਮਲ ਸਿੰਘ, ਰਾਜਕੁਮਾਰ, ਰਾਜ ਸਿੰਘ, ਮੰਗਲ ਸਿੰਘ, ਵਿਸ਼ਾਖਾ ਸਿੰਘ ਆਦਿ ਸਾਥੀ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ-ਐਡਵੋਕੇਟ ਕਰਮਬੀਰ ਸਿੰਘ ਚੰਦੀ ਅਗਲੀ ਖ਼ਬਰ ਗਰਮੀ ਤੇ ਹੀਟ ਵੇਵ ਨੂੰ ਮੁੱਖ ਰੱਖਦਿਆਂ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਜਾਣ-ਯੂਨੀਅਨ ਆਗੂਆਂ ਵਲੋਂ...
Ad Position 24