18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ-ਐਡਵੋਕੇਟ ਕਰਮਬੀਰ ਸਿੰਘ ਚੰਦੀ

Ad Position 21
No active advertisement
ਅਜੀਤ ਡੈਸਕ 21-05-2026
ਕਪੂਰਥਲਾ, 20 ਮਈ (ਅਮਰਜੀਤ ਕੋਮਲ)-ਨਗਰ ਨਿਗਮ ਦੇ ਵਾਰਡ ਨੰਬਰ 22 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾਨਿਸ਼ ਵਾਲੀਆ ਦੇ ਚੋਣ ਦਫ਼ਤਰ ਦਾ ਅੱਜ 'ਆਪ' ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ਹਿਰ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਵੇਗੀ ਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਨਗਰ ਨਿਗਮ ਵਿਚ ਮੁਲਾਜ਼ਮਾਂ ਦੀ ਘਾਟ ਪੂਰੀ ਕੀਤੀ ਜਾਵੇ, ਕੂੜਾ ਚੁੱਕਣ ਲਈ ਪੱਕੇ ਤੌਰ 'ਤੇ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇ ਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ | ਉਨ੍ਹਾਂ ਵਾਰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਰਡ ਦੀ ਉਮੀਦਵਾਰ ਦਾਨਿਸ਼ ਵਾਲੀਆ ਨੂੰ ਵੋਟਾਂ ਪਾ ਕੇ ਸਫ਼ਲ ਬਣਾਉਣ ਤਾਂ ਜੋ ਕਪੂਰਥਲਾ ਵਿਚ ਨਗਰ ਨਿਗਮ 'ਤੇ ਆਮ ਆਦਮੀ ਪਾਰਟੀ ਕਾਬਜ ਹੋ ਸਕੇ | ਇਸ ਮੌਕੇ ਪਾਰਟੀ ਦੀ ਉਮੀਦਵਾਰ ਦਾਨਿਸ਼ ਵਾਲੀਆ ਨੇ ਵਾਰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਕ ਮੌਕਾ ਦਿੱਤਾ ਜਾਵੇ | ਉਹ ਆਮ ਆਦਮੀ ਪਾਰਟੀ ਦੀ ਆਵਾਜ਼ ਬੁਲੰਦ ਕਰੇਗੀ ਤੇ ਵਾਰਡ 22 ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇਗਾ | ਇਸ ਮੌਕੇ ਵਾਰਡ ਵਾਸੀਆਂ ਨੇ ਦਾਨਿਸ਼ ਵਾਲੀਆ ਨੂੰ ਵੋਟਾਂ ਪਾਉਣ ਦਾ ਭਰੋਸਾ ਦਿਵਾਇਆ | ਚੋਣ ਦਫ਼ਤਰ ਦੇ ਉਦਘਾਟਨ ਮੌਕੇ ਮਨਦੀਪ ਸਿੰਘ ਵਾਲੀਆ, ਅਰਮਾਨ ਵਾਲੀਆ, ਕ੍ਰਿਸ਼ਨ ਖਿੱਲਣ, ਅਭਿਸ਼ੇਕ ਵਾਲੀਆ, ਪੁਸ਼ਕਰ ਵਾਲੀਆ, ਪਰਮਜੀਤ ਕੌਰ ਵਾਲੀਆ, ਸੰਜੀਵ ਵਾਲੀਆ, ਕਰਨ ਬੇਬੀ, ਮੰਗਾ ਨਾਹਰ, ਰਿੰਕੂ, ਰਕੇਸ਼ ਗੁਪਤਾ, ਸੁਖਮਿੰਦਰ ਕੌਰ, ਮਨੀਸ਼ਾ, ਰੁਪੇਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ, ਬੇਰੁਜ਼ਗਾਰੀ ਤੇ ਟੈਕਸਾਂ ਦੇ ਬੋਝ ਤੋਂ ਪ੍ਰੇਸ਼ਾਨ ਜਨਤਾ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਸਮਝ ਚੁੱਕੀ... ਅਗਲੀ ਖ਼ਬਰ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਵਿੱਚ ਅਹਿਮ ਵਿਚਾਰਾਂ <br/>
Ad Position 24