27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਰਕਾਰ ਨਾਲ ਹੋਈ ਮੀਟਿੰਗ ਮਗਰੋਂ ਸਫ਼ਾਈ ਕਾਮਿਆਂ ਦੀ ਹੜਤਾਲ 17ਵੇਂ ਦਿਨ ਸਮਾਪਤ

Ad Position 21
No active advertisement
ਅਜੀਤ ਡੈਸਕ 22-05-2026
ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ)-ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਹੜਤਾਲ ਅੱਜ 17ਵੇਂ ਦਿਨ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਮਗਰੋਂ ਸਪਾਪਤ ਹੋ ਗਈ | ਯੂਨੀਅਨ ਆਗੂ ਧਰਮਵੀਰ ਸੇਠੀ ਤੇ ਹੋਰ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਬਹੁਤ ਹੀ ਵਧੀਆ ਫ਼ੈਸਲਾ ਹੈ ਜਿਨ੍ਹਾਂ ਨੇ ਕੱਚੇ ਮੁਲਾਜ਼ਮਾ ਦੀ ਫ਼ਰਿਆਦ ਸੁਣਦਿਆ ਠੇਕੇਦਾਰੀ ਸਿਸਟਮ ਨੂੰ ਖ਼ਤਮ ਕੀਤਾ ਹੈ ਤੇ ਹੁਣ ਤਨਖਾਹ ਸਿੱਧੀ ਉਨ੍ਹਾਂ ਦੇ ਖਾਤਿਆਂ 'ਚ ਆਵੇਗੀ | ਧਰਨਾ ਖ਼ਤਮ ਕਰਨ ਉਪਰੰਤ ਆਪ ਹਲਕਾ ਇੰਚਾਰਜ ਹਰਜੀ ਮਾਨ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਕਿਹਾ ਕਿ ਪਹਿਲੀ ਵਾਰ ਸਰਕਾਰ ਨੇ ਅਜਿਹਾ ਫ਼ੈਸਲਾ ਕਰਕੇ ਰਾਹਤ ਦਿੱਤੀ ਹੈ ਜਿਸ ਨਾਲ ਕਾਮਿਆਂ ਨੂੰ ਬਹੁਤ ਫ਼ਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿਹਾ ਕਿ ਕਈ ਸਰਕਾਰ ਪਹਿਲਾ ਵੀ ਆਈਆ ਹਨ ਤੇ ਗਈਆਂ ਪਰ ਆਪ ਸਰਕਾਰ ਨੇ ਅੱਜ ਠੇਕੇਦਾਰੀ ਸਿਸਟਮ ਨੂੰ ਖਤਮ ਕਰਕੇ ਇਤਿਹਾਸਿਕ ਫ਼ੈਸਲਾ ਕੀਤਾ ਹੈ | ਉਨ੍ਹਾਂ ਇਸ ਲਈ ਮੁੱਖ ਮੰਤਰੀ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਮਹਿਮਦਪੁਰ ਨੂੰ ਗੁਰੂ ਘਰ ਦੀਆਂ ਕਮੇਟੀਆਂ ਤੇ ਨਗਰ ਦੇ ਮੁਹਤਬਰ ਵਿਅਕਤੀਆਂ ਵਲੋਂ ਤਿੰਨ ਏ.ਸੀ. ਭੇਟ ਅਗਲੀ ਖ਼ਬਰ ਜ਼ਿਲ੍ਹੇ ਵਿਚ ਪ੍ਰੀ ਐੱਸ.ਆਈ.ਆਰ. ਦੌਰਾਨ ਵੋਟਰ ਮੈਪਿੰਗ ਦਾ 82 ਪ੍ਰਤੀਸ਼ਤ ਤੋਂ ਵੱਧ ਕੰਮ ਮੁਕੰਮਲ-ਅਕਾਸ਼ ਬਾਂਸਲ
Ad Position 24