27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ 10 ਤੋਂ ਕਾਂਗਰਸੀ ਉਮੀਦਵਾਰ ਰਾਜੇਸ਼ ਰਾਜੂ ਦੇ ਦਫ਼ਤਰ ਦਾ ਨਵਤੇਜ ਸਿੰਘ ਚੀਮਾ ਨੇ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 22-05-2026
ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ)-ਵਾਰਡ ਨੰਬਰ 10 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜੇਸ਼ ਕੁਮਾਰ ਰਾਜੂ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੀਤਾ | ਆਪਣੇ ਸੰਬੋਧਨ ਵਿਚ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਔਖੇ ਹਨ ਅਤੇ ਮੁੜ ਤੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਤੋਂ ਪਾਵਨ ਨਗਰੀ ਸੁਲਤਾਨਪੁਰ ਲੋਧੀ ਦਾ ਬਹੁਤ ਮੰਦਾ ਹਾਲ ਹੈ | ਉਨ੍ਹਾਂ ਇਹ ਵੀ ਕਿਹਾ ਕਿ ਲੋਕ ਬਾਹਰੀ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ | ਵਾਰਡ ਨੰਬਰ 10 ਦੇ ਉਮੀਦਵਾਰ ਰਾਜੇਸ਼ ਕੁਮਾਰ ਰਾਜੂ ਨੇ ਨਵਤੇਜ ਸਿੰਘ ਚੀਮਾ ਤੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਾਬਕਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਜਿੰਦਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਸਾਬਕਾ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਯੂਥ ਆਗੂ ਮੋਨੂੰ ਭੰਡਾਰੀ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਠੇਕੇਦਾਰ ਹਰਨੇਕ ਸਿੰਘ ਵਿਰਦੀ, ਜਸਕਰਨ ਸਿੰਘ ਚੀਮਾ, ਜੋਗੀ ਮੜੀਆ, ਮਹੰਤ ਰੂਪ ਚੰਦ ਅਰੋੜਾ, ਰਾਮ ਸਰੂਪ ਅਰੋੜਾ, ਜਸਵੰਤ ਰਾਏ ਅਰੋੜਾ, ਸੁਭਾਸ਼ ਠੁਕਰਾਲ, ਅਵਿਨਾਸ਼ ਠੁਕਰਾਲ, ਨਰੇਸ਼ ਅਰੋੜਾ, ਰਜਿੰਦਰ ਅਰੋੜਾ, ਵਿਸ਼ਾਲ ਅਰੋੜਾ, ਵਿਵੇਕ ਧੀਰ, ਦੀਪਕ ਕੰਡਾ, ਅਮਰ ਕੰਡਾ, ਭੋਲਾ ਧੀਰ, ਅੰਕਿਤ ਮਰਵਾਹਾ, ਰੋਹਿਤ ਸੂਦ, ਮੀਨਾਜ ਸੂਦ, ਰਜੇਸ਼ ਸੂਦ, ਲਕਸ਼ੇ ਪੁਰੀ, ਕਪਿਲ ਕੰਡਾ, ਕਾਵਿਆ, ਸੁਭਾਸ਼ ਕਲਿਆਣ, ਅਰੁਣ, ਵਰੁਣ, ਆਰੀਅਨ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੁਖਚੈਨਆਨਾ ਸਾਹਿਬ ਵਿਖੇ ਐਡਵੋਕੇਟ ਧਾਮੀ ਨੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਇਕੱਤਰਤਾ ਅਗਲੀ ਖ਼ਬਰ ਸਰਕਾਰੀ ਸਕੂਲ ਮਹਿਮਦਪੁਰ ਨੂੰ ਗੁਰੂ ਘਰ ਦੀਆਂ ਕਮੇਟੀਆਂ ਤੇ ਨਗਰ ਦੇ ਮੁਹਤਬਰ ਵਿਅਕਤੀਆਂ ਵਲੋਂ ਤਿੰਨ ਏ.ਸੀ. ਭੇਟ
Ad Position 24