27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਗੁਰਦੁਆਰਾ ਸੁਖਚੈਨਆਨਾ ਸਾਹਿਬ ਵਿਖੇ ਐਡਵੋਕੇਟ ਧਾਮੀ ਨੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 22-05-2026
ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਸੁਖਚੈਨਆਨਾ ਸਾਹਿਬ, ਫਗਵਾੜਾ ਵਿਖੇ ਵੱਖ ਵੱਖ ਜ਼ਿਲਿ੍ਹਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਮੀਟਿੰਗ ਹੋਈ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਚਾਰਕ ਜਥਿਆਂ ਨੂੰ ਪੰਜਾਬ ਸਰਕਾਰ ਦੁਆਰਾ ਲਿਆਂਦੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦੇਣ ਤੇ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫ਼ਰੰਸ ਵਿਚ ਗੁਰਦੁਆਰਾ ਕਮੇਟੀਆਂ, ਗ੍ਰੰਥੀ ਸਿੰਘਾਂ ਤੇ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਪ੍ਰੇਰਿਤ ਕਰਨ ਲਈ ਆਖਿਆ | ਉਨ੍ਹਾਂ ਕਿਹਾ ਕਿ ਇਸ ਗੰਭੀਰ ਮਸਲੇ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰਚਾਰਕ ਜਥਿਆਂ ਦੀ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਤਾਂ ਹਰ ਸਿੱਖ ਦੀ ਮੰਗ ਹੈ, ਪ੍ਰੰਤੂ ਕਿਸੇ ਵੀ ਕਾਨੰੂਨ ਵਿਚ ਸਿੱਖ ਭਾਵਨਾਵਾਂ ਵਿਰੁੱਧ ਸ਼ਬਦਾਵਲੀ ਅਤੇ ਮੱਦਾਂ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਇਸੇ ਸਬੰਧੀ ਵਿਚਾਰ ਵਟਾਂਦਰੇ ਲਈ 31 ਮਈ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫ਼ਰੰਸ ਰੱਖੀ ਗਈ ਹੈ ਜਿਸ ਵਿਚ ਗੁਰਦੁਆਰਾ ਕਮੇਟੀਆਂ ਗ੍ਰੰਥੀ ਸਿੰਘਾਂ ਅਤੇ ਸੰਗਤਾਂ ਦੀ ਭਰਵੀਂ ਹਾਜ਼ਰੀ ਯਕੀਨੀ ਬਣਾਈ ਜਾਵੇ | ਇਸ ਮੌਕੇ ਜ਼ਿਲ੍ਹਾ ਕਪੂਰਥਲਾ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਜਲੰਧਰ ਦੇ ਪ੍ਰਚਾਰਕ ਜਥਿਆਂ ਨੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ . ਰਣਜੀਤ ਸਿੰਘ ਕਾਹਲੋਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਬਲਦੇਵ ਸਿੰਘ, . ਗੁਰਭਾਗ ਸਿੰਘ, ਹੈੱਡ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਢੋਟੀਆਂ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ, ਟਕਸਾਲੀ ਆਗੂ ਬਿੰਦਰ ਸਿੰਘ ਰਾਵਲਪਿੰਡੀ, ਗੁਰਦੀਪ ਸਿੰਘ ਖੇੜਾ, ਮੈਨੇਜਰ ਨਰਿੰਦਰ ਸਿੰਘ, ਅਵਤਾਰ ਸਿੰਘ ਮੰਗੀ, ਸਤਵਿੰਦਰ ਸਿੰਘ ਘੁੰਮਣ, ਪਰਮਿੰਦਰ ਸਿੰਘ ਲਾਡੀ, ਜਸਵਿੰਦਰ ਸਿੰਘ ਘੁੰਮਣ, ਅੰਮਿ੍ਤਪਾਲ ਸਿੰਘ ਕੁਲਾਰ ਤੋ ਇਲਾਵਾ ਪ੍ਰਚਾਰਕ, ਕਵੀਸ਼ਰ ਅਤੇ ਢਾਡੀ ਜਥੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਵੀ ਇਤਿਹਾਸਕ ਹਦੀਰਾ ਦੀ 200 ਮੀਟਰ ਹੱਦ ਅੰਦਰ ਨਾਜਾਇਜ਼ ਉਸਾਰੀਆਂ ਜਾਰੀ ਅਗਲੀ ਖ਼ਬਰ ਵਾਰਡ ਨੰਬਰ 10 ਤੋਂ ਕਾਂਗਰਸੀ ਉਮੀਦਵਾਰ ਰਾਜੇਸ਼ ਰਾਜੂ ਦੇ ਦਫ਼ਤਰ ਦਾ ਨਵਤੇਜ ਸਿੰਘ ਚੀਮਾ ਨੇ ਕੀਤਾ ਉਦਘਾਟਨ <br/>
Ad Position 24