27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

Ad Position 21
No active advertisement
ਅਜੀਤ ਡੈਸਕ 22-05-2026
ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਪੁਲਿਸ ਨੇ ਦੋ ਵੱਖ-ਵੱਖ ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਐਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਪੀ ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਤਨਾਮਪੁਰਾ ਪੁਲਿਸ ਨੇ ਲਾਅ ਗੇਟ ਲਾਗਿਉਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਕਰਨ ਕੁਮਾਰ ਉਰਫ਼ ਨੀਰਜ ਪੁੱਤਰ ਪਰਮਜੀਤ ਵਾਸੀ ਪਿੰਡ ਮੇਹਟਾਂ ਵਜੋਂ ਹੋਈ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐੱਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਹੁਸ਼ਿਆਰਪੁਰ ਰੋਡ ਭੂਆ ਧਮੜੀ ਵਲੋਂ ਆ ਰਹੇ ਇੱਕ ਨੌਜਵਾਨ ਵਿੱਕੀ ਪੁੱਤਰ ਕ੍ਰਿਸ਼ਨਾ ਵਾਸੀ ਜਗਤ ਰਾਮ ਸੂਢ ਕਾਲੋਨੀ ਨੂੰ ਕਾਬੂ ਕਰਕੇ ਉਸ ਪਾਸੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐੱਸ ਪੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੁਰਾਣਾ ਸਿਵਲ ਹਸਪਤਾਲ 'ਚ ਇੱਕ ਨੌਜਵਾਨ ਜੋ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨ ਦੀ ਪਛਾਣ ਪਵਨ ਕੁਮਾਰ ਉਰਫ਼ ਰਿੰਕੂ ਪੁੱਤਰ ਦਵਾਰਕਾ ਨਾਥ ਵਾਸੀ ਖਲਵਾੜਾ ਗੇਟ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਵਧ ਰਹੇ ਤਾਪਮਾਨ ਦੇ ਮੱਦੇਨਜ਼ਰ ਲੋਕ ਦੁਪਹਿਰ ਸਮੇਂ ਘਰਾਂ ਤੋਂ ਨਿਕਲਣ ਤੋਂ ਗੁਰੇਜ਼ ਕਰਨ-ਐੱਸ.ਡੀ.ਐੱਮ. ਰੁਪਿੰਦਰ ਪਾਲ ਸਿੰ... ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਪਿੰਡ ਪੰਡੋਰੀ ਵਿਖੇ ਕਰਵਾਇਆ ਮੁਫ਼ਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਸੈ...
Ad Position 24