ਕਪੂਰਥਲਾ, 21 ਮਈ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਸੀ.ਏ. ਪਹਿਲੇ, ਤੀਜੇ ਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਬੀ.ਸੀ.ਏ. ਪਹਿਲੇ ਸਮੈਸਟਰ ਦੀ ਵਿਦਿਆਰਥਣ ਕੁਲਜੀਤ ਕੌਰ 7.82 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੇ, ਅਰਸ਼ਦੀਪ ਕੌਰ 7.45 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜੇ ਤੇ ਮਨੀਸ਼ਾ 6.36 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਰਹੀ | ਇਸੇ ਤਰ੍ਹਾਂ ਬੀ.ਸੀ.ਏ. ਤੀਜੇ ਸਮੈਸਟਰ ਦੀ ਸੰਦੀਪ ਕੌਰ 8.43 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ, ਸਿਮਰਨ ਕੌਰ ਤੇ ਸਵਨੀਤ ਕੌਰ ਦੋਵੇਂ 8.39 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਤੇ ਕੋਮਲ 8.23 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜੇ ਸਥਾਨ ਲਿਆ | ਪਿ੍ੰਸੀਪਲ ਨੇ ਦੱਸਿਆ ਕਿ ਬੀ.ਸੀ.ਏ. 5ਵੇਂ ਸਮੈਸਟਰ ਵਿਚ ਹਰਲੀਨ ਕੌਰ 8.91 ਐਸ.ਜੀ.ਪੀ.ਏ., ਰਾਜਨਵੀਰ ਕੌਰ 8.65 ਐਸ.ਜੀ.ਪੀ.ਏ. ਤੇ ਜੈਸਿਕਾ ਨੇ 8.52 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਸ਼ਾਨਦਾਰ ਨਤੀਜੇ 'ਤੇ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਮਿਹਨਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਲਈ ਪ੍ਰੇਰਿਤ ਕੀਤਾ | ਪ੍ਰਬੰਧਕ ਕਮੇਟੀ ਨੇ ਕਾਲਜ ਦੇ ਸਟਾਫ਼ ਨੂੰ ਵੀ ਸ਼ੁੱਭਕਾਮਨਾਵਾਂ ਦਿੱਤੀਆਂ | ਵਿਕਰਮ ਆਨੰਦ ਨੇ ਕਿਹਾ ਕਿ ਕਾਲਜ ਦੀ ਮੈਨੇਜਮੈਂਟ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਕਾਲਜ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ |