27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਤਨਖ਼ਾਹਾਂ ਦੀ ਅਦਾਇਗੀ ਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਦਾ ਇਕ ਦਿਨ ਦਾ ਸੰਕੇਤਕ ਧਰਨਾ ਅੱਜ

Ad Position 21
No active advertisement
ਅਜੀਤ ਡੈਸਕ 22-05-2026
ਨਡਾਲਾ, 21 ਮਈ (ਰਘਬਿੰਦਰ ਸਿੰਘ)-ਤਨਖ਼ਾਹਾਂ ਦੀ ਅਦਾਇਗੀ ਅਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਦਾ ਇੱਕ ਦਿਨ ਦਾ ਸੰਕੇਤਕ ਧਰਨਾ ਅੱਜ 22 ਮਈ, ਦਿਨ ਸ਼ੁੱਕਰਵਾਰ ਨੂੰ ਬੀ. ਡੀ. ਪੀ.ਓ ਦਫ਼ਤਰ ਨਡਾਲਾ ਵਿਖੇ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮੂਹ ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਨਡਾਲਾ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਮਨਰੇਗਾ ਕਰਮਚਾਰੀਆਂ ਨੂੰ ਤਨਖ਼ਾਹ ਨਹੀਂ ਮਿਲੀ ਜਿਸ ਕਰਕੇ ਉਨ੍ਹਾਂ ਲਈ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਬੜੀ ਵੱਡੀ ਸਮੱਸਿਆ ਬਣ ਗਈ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀ ਬਣਦੀ ਤਨਖ਼ਾਹ ਤੁਰੰਤ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾਵੇ | ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਇਹ ਕਰਮਚਾਰੀ ਤੁੱਛ ਜਿਹੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਬੇ ਹਿਸਾਬ ਲਿਆ ਜਾ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਕਰਮਚਾਰੀਆਂ ਦੀਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਤੇ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ 28 ਮਈ ਤੋਂ ਉਹ ਅਣਮਿਥੇ ਸਮੇਂ ਦੀ ਹੜਤਾਲ ਤੇ ਚਲੇ ਜਾਣਗੇ | ਇਸ ਮੌਕੇ ਉਨ੍ਹਾਂ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨਡਾਲਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਗੁਰਮੀਤ ਸਿੰਘ ਬਲਾਕ ਪ੍ਰਧਾਨ, ਮਨਵਿੰਦਰ ਸਿੰਘ ਸਿੱਧੂ, ਸੋਨੀਆ ਬੱਧਨ ਏ.ਪੀ.ਓ., ਗਗਨਦੀਪ ਸਿੰਘ, ਮੰਗਲ ਸਿੰਘ ਜੀ ਆਰ ਐਸ, ਚੰਦਾ ਸਿੰਘ, ਬਲਜਿੰਦਰ ਸਿੰਘ, ਅਮਨਦੀਪ ਕੌਰ ਸੀ ਏ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਭ ਤੋਂ ਪੁਰਾਣੀ ਭਾਸ਼ਾ ਹੈ ਪਰ ਸਾਡੇ ਪੰਜਾਬੀਆਂ ਨੇ ਕਦੇ ਇਸ ਬਾਰੇ ਧਿਆਨ ਨਹੀਂ ਦਿੱਤਾ-ਸੁੰਨੜ ਅਗਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦਾ ਬੀ.ਸੀ.ਏ. ਪਹਿਲੇ, ਤੀਜੇ ਤੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24