ਕਪੂਰਥਲਾ, 21 ਮਈ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ 12ਵੀਂ ਜਮਾਤ ਦੀ ਕਾਮਰਸ ਗਰੁੱਪ ਦੀ ਵਿਦਿਆਰਥਣ ਜੀਵਨਜੋਤ ਕੌਰ ਨੇ ਪਹਿਲਾ, ਸੁਖਪ੍ਰੀਤ ਕੌਰ ਨੇ ਦੂਜਾ ਤੇ ਹਰਜਾਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚ ਸੱਜਣ ਵਰਮਾ ਨੇ ਪਹਿਲਾ, ਸੁਖਜੋਤ ਸਿੰਘ ਨੇ ਦੂਜਾ ਤੇ ਪੰਕਜ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਗਵਰਨਿੰਗ ਕੌਂਸਲ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਤੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਡਾ. ਢਿੱਲੋਂ ਨੇ ਕਿਹਾ ਕਿ ਕਾਲਜ ਦਾ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਸਹਿਯੋਗ ਸਦਕਾ ਸੰਭਵ ਹੋਇਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਡਾ. ਢਿੱਲੋਂ ਨੇ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋ੍ਹ. ਮਨਜਿੰਦਰ ਸਿੰਘ ਜੌਹਲ, ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਦਮਨਜੀਤ ਕੌਰ, ਪ੍ਰੋ. ਪ੍ਰਭਜੋਤ ਕੌਰ ਆਦਿ ਹਾਜ਼ਰ ਸਨ |