ਭੁਲੱਥ, 21 ਮਈ (ਮੇਹਰ ਚੰਦ ਸਿੱਧੂ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਊਾਸੀਪਲ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੀ ਹੋਈ ਜਿੱਤ ਉਪਰੰਤ ਹੜਤਾਲ ਮੁਲਤਵੀ ਹੋ ਗਈ ਹੈ ਅਤੇ ਮੰਨੀਆਂ ਗਈਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਨਗਰ ਪੰਚਾਇਤ ਭੁਲੱਥ ਦੇ ਕਰਮਚਾਰੀ ਯੂਨੀਅਨ ਦੇ ਆਗੂਆਂ ਪ੍ਰਧਾਨ ਅਸ਼ੋਕ ਕੁਮਾਰ, ਡੈਨੀਅਲ ਕਲਿਆਣ, ਚੰਦਰ ਸ਼ੇਖਰ, ਰਾਜੇਸ਼ ਕੁਮਾਰ, ਸੂਬਾ ਸਿੰਘ, ਮਹਿੰਦਰ ਸਿੰਘ ਨੇ ਪਿਛਲੇ 15 ਦਿਨਾਂ ਤੋਂ ਸਫ਼ਾਈ ਸੇਵਕਾਂ ਤੇ ਮਿਊਾਸੀਪਲ ਕਾਮਿਆਂ ਦੀ ਚਲੀ ਆ ਰਹੀ ਹੜਤਾਲ ਮਜ਼ਦੂਰਾਂ ਦੀਆਂ ਮੰਗਾਂ 'ਤੇ ਸੂਬਾ ਸਰਕਾਰ ਨਾਲ ਸਹਿਮਤੀ ਬਣਨ ਉਪਰੰਤ ਐਕਸ਼ਨ ਕਮੇਟੀ ਨੇ ਹੜਤਾਲ ਵਾਪਸ ਲੈਣ ਲਈ ਹੈ | ਸੰਘਰਸ਼ਸ਼ੀਲ ਲੋਕਾਂ ਨੇ ਇਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਸੰਘਰਸ਼ ਅੱਗੇ ਚੋਣ ਜ਼ਾਬਤੇ ਦਾ ਸਰਕਾਰੀ ਬਹਾਨਾ ਕੋਈ ਮਾਇਨੇ ਨਹੀਂ ਰੱਖਦਾ | ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮ ਨੂੰ ਕੰਟਰੈਕਟ ਤੇ ਕੀਤਾ ਗਿਆ, ਜੋ ਕੰਟਰੈਕਟ 'ਤੇ ਮੁਲਾਜ਼ਮ ਸਨ ਜਿਨ੍ਹਾਂ ਦਾ ਤਿੰਨ ਸਾਲ ਦਾ ਪੀਰੀਅਡ ਉਨ੍ਹਾਂ ਨੂੰ ਰੈਗੂਲਰ ਕੀਤਾ ਗਿਆ | ਇਸ ਨੰੂ ਲਾਗੂ ਕਰਨ ਲਈ 30 ਦਿਨਾਂ ਦੇ ਵਿਚ ਵਿਚ ਅਮਲ ਕੀਤਾ ਜਾਵੇਗਾ | ਤਨਖ਼ਾਹ 18 ਹਜ਼ਾਰ ਰੁਪਏ ਤੈਅ ਹੋਈ ਹੈ | ਇਸ ਤੋਂ ਇਲਾਵਾ ਹੋਰ ਮੰਗਾਂ ਵੀ ਮੰਨੀਆਂ ਗਈਆਂ ਹਨ ਤੇ ਰਹਿੰਦੀਆਂ ਮੰਗਾਂ ਲਈ ਸਰਕਾਰ ਵਲੋਂ ਸਮਾਂ ਮੰਗਿਆ ਗਿਆ ਹੈ | ਉਨ੍ਹਾਂ ਕਿਹਾ ਕਿ ਹੋਈ ਜਿੱਤ ਮੁਲਾਜ਼ਮਾਂ ਦੇ ਸੰਘਰਸ਼ ਦੀ ਜਿੱਤ ਹੈ ਤੇ ਉਨ੍ਹਾਂ ਇਸ ਸੰਘਰਸ਼ ਵਿਚ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਅਤੇ ਸਮੁੱਚੇ ਸਫ਼ਾਈ ਸੇਵਕਾਂ ਤੇ ਮਿਊਾਸੀਪਲ ਕਾਮਿਆਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਉੱਪਰ ਅਮਲ ਨਾ ਕੀਤਾ ਗਿਆ ਅਤੇ ਰਹਿੰਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਮੁੜ ਹੜਤਾਲ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਸਫ਼ਾਈ ਸੇਵਕਾਂ ਅਤੇ ਮਿਊਾਸੀਪਲ ਕਾਮਿਆਂ ਨੂੰ ਏਕੇ ਤੇ ਸੰਘਰਸ਼ ਨਾਲ ਹੋਈ ਜਿੱਤ ਦੀਆਂ ਮੁਬਾਰਕਾਂ ਦਿੱਤੀਆਂ |