27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

6 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-05-2026
ਭੁਲੱਥ, 21 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਨੂੰ ਇੱਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਤੇ ਮਾੜੇ ਅਨਸਰਾਂ ਦੀ ਭਾਲ ਵਿਚ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਬਾਈਪਾਸ ਰੋਡ ਨਜ਼ਦੀਕ ਵਾਰਡ ਨੰਬਰ 13 ਭੁਲੱਥ ਵਿਖੇ ਪੁੱਜੇ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ | ਸ਼ੱਕ ਦੇ ਆਧਾਰ 'ਤੇ ਜਦੋਂ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਸੁਭਾਸ਼ ਕੁਮਾਰ ਉਰਫ਼ ਬੁਲੀ ਪੁੱਤਰ ਅਮਰ ਸਿੰਘ ਵਾਸੀ ਵਾਰਡ ਨੰਬਰ 13 ਭੁਲੱਥ ਜ਼ਿਲ੍ਹਾ ਕਪੂਰਥਲਾ ਦੱਸਿਆ | ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ, ਉਕਤ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲ ਫ਼ੀਸਾਂ ਵਿਚ ਕੀਤੇ ਗਏ ਵਾਧੇ ਸਬੰਧੀ ਰਿਕਾਰਡ 10 ਦਿਨਾਂ ਵਿਚ ਜਮ੍ਹਾ ਕਰਵਾਉਣ-ਅਕਾਸ਼... ਅਗਲੀ ਖ਼ਬਰ ਬੁੱਧੂਪੁੰਦਰ ਵਿਖੇ ਫੌਜ ਦੇ ਅਸਲ੍ਹਾ ਭੰਡਾਰ ਨੇੜੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ
Ad Position 24