27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਗਰ ਕੌਂਸਲ ਚੋਣਾਂ 'ਚ ਸਰਕਾਰੀ ਧੱਕੇਸ਼ਾਹੀ ਦਾ ਢੁਕਵਾਂ ਜਵਾਬ ਦੇਣਗੇ ਵੋਟਰ-ਰਣਜੀਤ ਸਿੰਘ ਖੁਰਾਣਾ <br/>

Ad Position 21
No active advertisement
ਅਜੀਤ ਡੈਸਕ 22-05-2026
ਫਗਵਾੜਾ, 21 ਮਈ (ਅਸ਼ੋਕ ਕੁਮਾਰ ਵਾਲੀਆ)-ਸਾਲ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨਸਭਾ ਹਲਕਾ ਫਗਵਾੜਾ (ਸ਼ਹਿਰੀ) ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਿਕ ਬੂਥ ਪੱਧਰ 'ਤੇ ਕਮੇਟੀਆਂ ਦਾ ਗਠਨ ਕਰਨ ਸਬੰਧੀ ਵਿਚਾਰ ਵਟਾਂਦਰੇ ਲਈ ਸ਼ਹਿਰ ਦੇ ਸਰਕਲ ਅਰਬਨ ਅਸਟੇਟ, ਜ਼ੋਨ 1 ਵਿਖੇ ਪਾਰਟੀ ਵਰਕਰਾਂ ਨਾਲ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਵਾਲੀਆਂ ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ ਕਪੂਰਥਲਾ ਦੀ ਅਗਵਾਈ ਵਿਚ ਮੀਟਿੰਗ ਕੀਤੀ | ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਖੁਰਾਣਾ ਨੇ ਦੱਸਿਆ ਕਿ ਇਸ ਮੀਟਿੰਗ 'ਚ ਜ਼ੋਨ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਤੇ ਹੋਰਨਾਂ ਪਾਰਟੀ ਵਰਕਰਾਂ ਦੇ ਨਾਲ ਬੂਥਾਂ ਦੀਆਂ ਕਮੇਟੀਆਂ ਦੇ ਗਠਨ ਸਬੰਧੀ ਵਿਚਾਰਾਂ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕੁੱਲ 4 ਜ਼ੋਨਾਂ ਅਧੀਨ ਆਉਂਦੇ ਵਾਰਡਾਂ ਵਿਚ ਬੂਥ ਕਮੇਟੀਆਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ | ਬੂਥ ਕਮੇਟੀਆਂ ਦਾ ਗਠਨ ਕਰਕੇ ਲਿਸਟਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤੀਆਂ ਜਾਣਗੀਆਂ | ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਵਿਚ ਪੰਥ ਤੇ ਪੰਜਾਬ ਦੇ ਰਾਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਗਲੀ ਸਰਕਾਰ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਪਾਰਟੀ ਦੇ ਮਿਹਨਤੀ ਤੇ ਇਮਾਨਦਾਰ ਪਰਮਜੀਤ ਸਿੰਘ ਆਜ਼ਾਦ ਨੂੰ ਸਾਬਕਾ ਮੁਲਾਜ਼ਮਾਂ ਦਾ ਹਲਕਾ ਪ੍ਰਧਾਨ ਫਗਵਾੜਾ ਸ਼ੋ੍ਰਮਣੀ ਅਕਾਲੀ ਦਲ ਤੇ ਇਕਬਾਲ ਸਿੰਘ ਪਰਮਾਰ ਨੂੰ ਸੀਨੀਅਰ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ | ਇਸ ਮੌਕੇ ਸੁਖਬੀਰ ਸਿੰਘ ਕਿੰਨੜਾ, ਬਹਾਦਰ ਸਿੰਘ ਸੰਗਤਪੁਰ, ਝਿਰਮਲ ਸਿੰਘ ਭਿੰਡਰ, ਦਵਿੰਦਰ ਬੀਰ ਸਿੰਘ ਸਾਹਨੀ, ਭੁਪਿੰਦਰ ਸਿੰਘ, ਡਾ. ਵਸੀਮ ਅਹਿਮਦ, ਜਸਵਿੰਦਰ ਸਿੰਘ ਭਗਤਪੁਰਾ, ਪਰਮਿੰਦਰ ਸਿੰਘ ਮੱਖਣ, ਕੁਲਵੰਤ ਸਿੰਘ ਰੂਪ ਰਾਏ, ਤੇਜਿੰਦਰ ਸਿੰਘ ਬਸਰਾ, ਉਮੇਸ਼ ਕੁਮਾਰ, ਚੰਦਨ ਸ਼ਾਹ, ਕਨੂ ਸਾਹਨੀ, ਸੁਖਜਿੰਦਰ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਹੈਪੀ, ਹੁਕਮ ਚੰਦ, ਇਕਬਾਲ ਸਿੰਘ ਪਰਮਾਰ, ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 12 ਤੋਂ ਆਪ ਦੀ ਉਮੀਦਵਾਰ ਗੁਰਵਿੰਦਰ ਕੌਰ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਅਗਲੀ ਖ਼ਬਰ ਵਿਧਾਇਕ ਰਾਣਾ ਇੰਦਰਪ੍ਰਤਾਪ ਵਲੋਂ ਵਾਰਡ ਨੰਬਰ 9 ਦੀ ਆਜ਼ਾਦ ਉਮੀਦਵਾਰ ਪੂਨਮ ਧੀਰ ਦੇ ਹੱਕ ਵਿਚ ਕੀਤਾ ਧੂੰਆਂਧਾਰ ਪ੍ਰਚਾਰ...
Ad Position 24