27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਮਲਪ੍ਰੀਤ ਵਲੋਂ ਡੋਰ ਟੂ ਡੋਰ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 22-05-2026
ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ | ਇਸੇ ਤਹਿਤ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 4 ਤੋਂ ਉਮੀਦਵਾਰ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ | ਇਸ ਦੌਰਾਨ ਉਮੀਦਵਾਰ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਚੋਣਾਂ ਵਿਚ ਸਮਰਥਨ ਦੀ ਅਪੀਲ ਕੀਤੀ | ਕਮਲਪ੍ਰੀਤ ਸੋਨੀ ਨੇ ਕਿਹਾ ਕਿ ਜੇਕਰ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਤਾਂ ਵਾਰਡ ਦੇ ਵਿਕਾਸ ਲਈ ਪਹਿਲ ਦੇ ਆਧਾਰ 'ਤੇ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਫ਼ਾਈ, ਸੀਵਰੇਜ, ਗਲੀਆਂ ਤੇ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ | ਡੋਰ ਟੂ ਡੋਰ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਵੱਡੀ ਗਿਣਤੀ ਵਿਚ ਮੌਜੂਦ ਰਹੇ | ਵਾਰਡ ਵਾਸੀਆਂ ਲੋਕਾਂ ਵੱਲੋਂ ਵੀ ਉਮੀਦਵਾਰ ਨੂੰ ਚੰਗਾ ਸਮਰਥਨ ਮਿਲਦਾ ਦਿਖਾਈ ਦਿੱਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਮੇਜਰ ਸਿੰਘ ਜੈਨਪੁਰ, ਹਰਜੀਤ ਸਿੰਘ ਪ੍ਰਧਾਨ ਕੋ ਆਪਰੇਟਿਵ ਸੋਸਾਇਟੀ ਜੈਨਪੁਰ, ਮਨਜੀਤ ਸਿੰਘ ਜੈਨਪੁਰ, ਹਰਦੀਪ ਸਿੰਘ ਦੂਲੋਵਾਲ, ਦਿਲਦਾਰ ਸਿੰਘ, ਸਤਬੀਰ ਬਿੱਲਾ, ਗੁਰਚਰਨ ਸਿੰਘ ਧੰਜੂ, ਸਾਬੀ, ਬੱਗਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 25 ਵਿਚ ਅਕਾਲੀ ਉਮੀਦਵਾਰ ਰਜਿੰਦਰ ਸਿੰਘ ਧੰਜਲ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ <br/> ਅਗਲੀ ਖ਼ਬਰ ਵਾਰਡ ਨੰਬਰ 12 ਤੋਂ ਆਪ ਦੀ ਉਮੀਦਵਾਰ ਗੁਰਵਿੰਦਰ ਕੌਰ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ
Ad Position 24