ਨਡਾਲਾ, 21 ਮਈ (ਰਘਬਿੰਦਰ ਸਿੰਘ)-ਕਸਬਾ ਨਡਾਲਾ ਦੇ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੇ ਆਗੂ ਸੋਨੰੂ ਸਵਾਲੀ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਭੁਲੱਥ ਦੇ ਭਾਜਪਾ ਮੁੱਖ ਸੇਵਾਦਾਰ ਸੌਰਵ ਖੁੱਲਰ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ 'ਤੇ ਖ਼ੁਸ਼ੀ ਜਤਾਈ | ਸੌਰਵ ਖੁੱਲਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਨੌਜਵਾਨ ਭਾਜਪਾ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਦੇਸ਼ ਦੇ ਵਿਕਾਸ ਲਈ ਵਚਨਬੱਧ ਰਹੀ ਹੈ | ਇਸ ਦੌਰਾਨ ਸੋਨੰੂ ਸਵਾਲੀ ਨੇ ਕਿਹਾ ਕਿ ਉਹ ਭਾਜਪਾ ਦੀ ਸੋਚ ਅਤੇ ਲੋਕ ਹਿਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਮੌਕੇ ਰਮੇਸ਼ ਸ਼ਰਮਾ ਹਲਕਾ ਭੁਲੱਥ ਕਨਵੀਨਰ ਬੀਜੇਪੀ, ਮਾਸਟਰ ਬਲਦੇਵ ਰਾਜ, ਹੀਰਕ ਜੋਸ਼ੀ ਮੰਡਲ ਪ੍ਰਧਾਨ ਭੁਲੱਥ, ਹਰਵਿੰਦਰ ਸਿੰਘ ਮੰਡਲ ਪ੍ਰਧਾਨ ਢਿਲਵਾਂ, ਅੰਮਿ੍ਤ ਸਿੰਘ ਖੱਖ, ਸੂਰਜ ਪ੍ਰਕਾਸ਼, ਯੂਥ ਆਗੂ ਸਤਬਿੰਦਰ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਰੂਬੀ, ਪਰਮਜੀਤ ਕੌਰ ਅਤੇ ਹੋਰ