27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਮਰਥਨ ਮਿਲ ਰਿਹਾ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 22-05-2026
ਸੁਲਤਾਨਪੁਰ ਲੋਧੀ, 21 ਮਈ (ਨਰੇਸ਼ ਹੈਪੀ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਗਰ ਕੌਂਸਲ ਦੀਆਂ 26 ਮਈ ਨੂੰ ਹੋ ਰਹੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਆਪਣੇ ਅੱਠ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਅਤੇ ਇਹਨਾਂ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਉਮੀਦਵਾਰਾਂ ਦੇ ਹੱਕ ਵਿਚ ਸਮੂਹ ਆਗੂਆਂ ਵੱਲੋਂ ਵਾਰਡਾਂ ਵਿਚ ਚੋਣ ਪ੍ਰਚਾਰ ਦਿਨ ਰਾਤ ਜਾਰੀ ਹੈ | ਇਸ ਮੌਕੇ ਆਗੂਆਂ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਕਾਰਨ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਸਮੂਹ ਉਮੀਦਵਾਰਾਂ ਦੀ ਸਥਿਤੀ ਮਜ਼ਬੂਤ ਹੈ ਅਤੇ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਵੱਲੋਂ ਪੂਰਾ ਜਨ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲ ਰਿਹਾ ਹੈ | ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਵਿਕਾਸ ਬਾਰੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਚਾਰ ਸਾਲਾਂ ਦੇ ਦੌਰਾਨ ਪਾਵਨ ਨਗਰੀ ਵਾਸੀਆਂ ਨੇ ਪੂਰੀ ਤਰ੍ਹਾਂ ਨਾਲ ਨਰਕ ਭੋਗਿਆ ਹੈ ਅਤੇ ਭੋਗ ਰਹੇ ਹਨ | ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਅੰਦਰ ਕੂੜੇ ਦੇ ਢੇਰ ਲੱਗੇ ਹੋਏ ਹਨ ਜਿਸ ਕਰਕੇ ਪਾਵਨ ਨਗਰੀ ਦੀ ਸਥਿਤੀ ਗੰਭੀਰ ਬਣੀ ਹੋਈ ਹੈ | ਸਫ਼ਾਈ ਸੇਵਕਾਂ ਦੀ ਹੜਤਾਲ ਨੂੰ 17 ਦਿਨ ਬੀਤ ਜਾਣ ਦੇ ਬਾਅਦ ਵੀ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਪਾਵਨ ਨਗਰੀ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਉੱਤੇ ਭਰੋਸਾ ਕਰਦੇ ਹਨ ਤੇ ਉਸੇ ਭਰੋਸੇ ਤਹਿਤ ਨਗਰ ਕੌਂਸਲ ਦੀਆਂ ਚੋਣਾਂ ਵਿਚ ਉਹ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਇੰਜੀਨੀਅਰ ਸਵਰਨ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਮੀਰੇ, ਸੀਨੀਅਰ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਦਰਬਾਰਾ ਸਿੰਘ ਵਿਰਦੀ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਹਾਜੀਪੁਰ, ਉਮੀਦਵਾਰ ਸਿਮਰਜੀਤ ਧੀਰ ਤੇ ਹੋਰ ਸ਼ਹਿਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿਚ 55 ਉਮੀਦਵਾਰ ਅਜ਼ਮਾ ਰਹੇ ਆਪਣੀ ਕਿਸਮਤ ਅਗਲੀ ਖ਼ਬਰ ਵਾਰਡ ਨੰਬਰ 1 ਨਡਾਲਾ ਤੋਂ 'ਆਪ' ਆਗੂ ਸੋਨੰੂ ਸਵਾਲੀ ਪਰਿਵਾਰ ਤੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ
Ad Position 24