07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਟਰਾਲਿਆਂ ਵਿਚੋਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ 'ਚ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-05-2026

ਕਪੂਰਥਲਾ, 22 ਮਈ (ਸਡਾਨਾ)-ਟਰਾਲਿਆਂ ਦੀਆਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਕੇਸ ਦਰਜ ਕਰਨ ਉਪਰੰਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅਮਿੱਤ ਕੁਮਾਰ ਵਾਸੀ ਮੁਹੱਲਾ ਸੂਦਾਂ ਸ਼ੇਖੂਪੁਰ ਨੇ ਦੱਸਿਆ ਕਿ ਉਹ ਟਰਾਂਸਪੋਰਟ ਦਾ ਕੰਮ ਕਰਦਾ ਹੈ ਤੇ ਉਸ ਨੇ ਆਰ.ਸੀ.ਐਫ. ਰੋਡ 'ਤੇ ਆਪਣੇ ਟਰਾਲੇ ਖੜ੍ਹੇ ਕਰਨ ਲਈ ਪੰਚਾਇਤੀ ਜਗ੍ਹਾ ਲਈ ਹੋਈ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਉਸ ਦੇ ਟਰਾਲਿਆਂ ਵਿਚੋਂ 10 ਬੈਟਰੀਆਂ ਚੋਰੀ ਹੋ ਗਈਆਂ ਤੇ ਭਾਲ ਕਰਨ 'ਤੇ ਪਤਾ ਲੱਗਾ ਕਿ ਇਹ ਚੋਰੀ ਕਥਿਤ ਦੋਸ਼ੀ ਕਮਲਦੀਪ ਸਿੰਘ ਤੇ ਅਰਮਿੰਦਰ ਸਿੰਘ ਵਾਸੀ ਪਿੰਡ ਮੁਰਾਦਪੁਰ ਨੇ ਕੀਤੀ ਹੈ | ਕੋਤਵਾਲੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਕੇਸ ਦਰਜ ਕਰਨ ਉਪਰੰਤ ਉਕਤ ਦੋਵਾਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਸਬ ਇੰਸਪੈਕਟਰ ਗੁਰਮੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਨਾ ਮਿਲਣ ਕਾਰਨ ਦੋਨਾ ਖੇਤਰ ਦੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਕਿਸਾਨਾਂ ਦੀ ਮੱਕੀ ਦੀ ਫ਼ਸਲ ਸੋਕੇ ਦੀ ਮਾਰ... ਅਗਲੀ ਖ਼ਬਰ ਭਰਾ ਤੇ ਭਰਜਾਈ ਵਲੋਂ ਕੁੱਟਮਾਰ ਕਰਨ ਸਬੰਧੀ ਕੇਸ ਦਰਜ
Ad Position 24
No active advertisement