06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਫਗਵਾੜਾ 'ਚ 16 ਕਿੱਲੋ ਹੈਰੋਇਨ ਬਰਾਮਦ ਕਰਨ ਵਾਲੀ ਪੁਲਿਸ ਟੀਮ 'ਡੀਜੀਪੀ ਡਿਸਕ' ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 23-05-2026
ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਅਭਿਆਨ ਤਹਿਤ ਫਗਵਾੜਾ ਪੁਲੀਸ ਨੂੰ ਵੱਡੀ ਸਫ਼ਲਤਾ ਹਾਸਲ ਕਰਨ 'ਤੇ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ 'ਡੀਜੀਪੀ ਡਿਸਕ' ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਥਾਣਾ ਸਿਟੀ ਫਗਵਾੜਾ ਦੀ ਐੱਸ.ਐੱਚ.ਓ. ਇੰਸਪੈਕਟਰ ਅਮਨਪ੍ਰੀਤ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ 16 ਕਿੱਲੋ 209 ਗ੍ਰਾਮ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਵਿਚ ਦਿੱਤਾ ਗਿਆ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ਐੱਸ.ਐੱਚ.ਓ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਫਗਵਾੜਾ ਪੁਲਿਸ ਵੱਲੋਂ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ 16 ਕਿੱਲੋ 209 ਗ੍ਰਾਮ ਹੈਰੋਇਨ ਬਰਾਮਦ ਕਰਕੇ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਸੀ | ਪੁਲਿਸ ਨੇ ਇਸ ਕਾਰਵਾਈ ਦੌਰਾਨ ਨਸ਼ਾ ਤਸਕਰੀ ਵਿਚ ਵਰਤਿਆ ਜਾ ਰਿਹਾ ਵਾਹਨ ਵੀ ਜ਼ਬਤ ਕੀਤਾ ਸੀ | ਫਗਵਾੜਾ ਪੁਲਿਸ ਦੀ ਇਸ ਕਾਰਗੁਜ਼ਾਰੀ ਨੂੰ ਦੇਖਦਿਆਂ ਡੀਜੀਪੀ ਵੱਲੋਂ ਥਾਣਾ ਸਿਟੀ ਦੀ ਐੱਸ.ਐੱਚ.ਓ. ਇੰਸਪੈਕਟਰ ਅਮਨਪ੍ਰੀਤ ਕੌਰ, ਟ੍ਰੈਫ਼ਿਕ ਪੁਲਿਸ ਇੰਚਾਰਜ ਇੰਸਪੈਕਟਰ ਅਮਨ ਦੇਵੇਸ਼ਵਰ, ਥਾਣੇਦਾਰ ਸੁਰਿੰਦਰ ਪਾਲ (ਰੀਡਰ ਡੀ.ਐੱਸ.ਪੀ. ਫਗਵਾੜਾ), ਥਾਣੇਦਾਰ ਹਰਮੇਸ਼ ਲਾਲ, ਥਾਣੇਦਾਰ ਬਲਵਿੰਦਰ ਸਿੰਘ ਤੇ ਸੀਨੀਅਰ ਸਿਪਾਹੀ ਅਰੁਣ ਦੁੱਗਲ ਨੂੰ 'ਡੀਜੀਪੀ ਡਿਸਕ' ਨਾਲ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਧੜ੍ਹੇ ਦੇ ਉਮੀਦਵਾਰ ਪਵਨ ਕੁਮਾਰ ਕਨੌਜੀਆ ਦੇ ਹੱਕ ਚ ਵਿਧਾਇਕ ਰਾਣਾ ਵੱਲੋਂ ਡੋਰ ਟੂ ਡੋਰ ਚੋਣ ਪ੍ਰਚਾਰ •ਲੋਕ ਉਮੀਦ... ਅਗਲੀ ਖ਼ਬਰ ਮਨਰੇਗਾ ਕਰਮਚਾਰੀ 30 ਮਈ ਤੱਕ ਹਰੇਕ ਬਲਾਕ 'ਚ ਕਲਮ ਛੋੜ ਹੜਤਾਲ ਕਰ ਕੇ ਧਰਨੇ ਦੇਣਗੇ-ਰਾਮਦਿੱਤਾ
Ad Position 24
No active advertisement