05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਨਿਗਮ ਦੀ ਚੋਣ 'ਚ 'ਆਪ' ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫ਼ੈਸਲਾ •ਪੰਜਾਬ ਸਰਕਾਰ 'ਤੇ ਲਾਇਆ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼

Ad Position 21
No active advertisement
ਅਜੀਤ ਡੈਸਕ 23-05-2026
ਕਪੂਰਥਲਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਅੱਜ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਕਪੂਰਥਲਾ ਦੀ ਇਕ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਸਮੂਹ ਪੈਨਸ਼ਨਰਜ਼ ਤੇ ਮੁਲਾਜ਼ਮ ਨਗਰ ਨਿਗਮ ਦੀ ਚੋਣ ਵਿਚ ਆਮ ਆਦਮੀ ਪਾਰਟੀ ਵਲੋਂ ਉਤਾਰੇ ਗਏ ਉਮੀਦਵਾਰਾਂ ਦਾ ਸਖ਼ਤ ਵਿਰੋਧ ਕਰਨ ਤੇ ਆਪਣਾ ਜਾਤੀ ਅਸਰ ਰਸੂਖ਼ ਵਰਤ ਕੇ 'ਆਪ' ਦੇ ਉਮੀਦਵਾਰਾਂ ਨੂੰ ਵੋਟਾਂ ਨਾ ਪਾਉਣ | ਇਸ ਸਬੰਧ ਵਿਚ ਫ਼ਰੰਟ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਜੇਲ੍ਹ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ, ਪੈਨਸ਼ਨ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਨਾਲ ਸਬੰਧਿਤ ਪੈਨਸ਼ਨਰਜ਼ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਸ਼ਵਿੰਦਰ ਸਿੰਘ ਬੁਟਾਰੀ, ਨਿਰਮਲ ਸਿੰਘ ਗਿੱਲ, ਦਲਬੀਰ ਸਿੰਘ ਖਹਿਰਾ, ਗੁਰਚਰਨ ਦਾਸ, ਸੁਖਵਿੰਦਰ ਸਿੰਘ ਚੀਮਾ, ਇੰਜ. ਹਰਪਾਲ ਸਿੰਘ, ਵਿਨੋਦ ਕਪੂਰ, ਇੰਜ. ਸ਼ਿਵਦਰਸ਼ਨ ਕਪੂਰ ਤੇ ਗੁਰਬਚਨ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਢੇ 4 ਸਾਲ ਦੇ ਰਾਜ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਬਿਲਕੁੱਲ ਹੀ ਅੱਖੋਂ ਪਰੋਖੇ ਕੀਤਾ, ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ 18 ਪ੍ਰਤੀਸ਼ਤ ਮਹਿੰਗਾਈ ਭੱਤਾ ਨਾ ਦੇਣ, 1 ਜਨਵਰੀ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ 2.59 ਗੁਣਾਂਕ ਨਾ ਦੇਣ ਤੇ ਪੇ ਕਮਿਸ਼ਨ ਦਾ 1 ਜਨਵਰੀ 2016 ਤੋਂ ਲੈ ਕੇ 30 ਜੂਨ 2021 ਤੱਕ ਬਣਦਾ ਬਕਾਇਆ ਯਕਮੁਸ਼ਤ ਨਾ ਦੇਣ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਮੀਟਿੰਗ ਵਿਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਅਖ਼ਤਿਆਰ ਕੀਤੀ ਜਾ ਰਹੀ ਨੀਤੀ ਦਾ ਜ਼ੋਰਦਾਰ ਵਿਰੋਧ ਕੀਤਾ | ਮੀਟਿੰਗ ਵਿਚ ਜਗਜੀਤ ਸਿੰਘ, ਤਰਲੋਚਨ ਸਿੰਘ, ਸ਼ਿਵ ਦੱਤ ਕਾਲੀਆ, ਇੰਦਰਪਾਲ ਸਿੰਘ, ਹਰੀਸ਼ ਕੁਮਾਰ, ਗੁਰਬਰਿੰਦਰ ਕੌਰ, ਕੁਲਦੀਪ ਕੌਰ, ਜਸਮੇਲ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਸੰਤੋਸ਼ ਭੱਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿਲਬਾਗ ਸਿੰਘ ਗਿੱਲ ਨੇ ਸੰਤ ਬਾਬਾ ਅਵਤਾਰ ਸਿੰਘ ਪਾਸੋਂ ਲਿਆ ਆਸ਼ੀਰਵਾਦ •ਵਾਰਡ ਨੰਬਰ ਇੱਕ ਵਿੱਚ ਡੋਰ ਟੂ ਡੋਰ ਕੀਤਾ ਚੋਣ... ਅਗਲੀ ਖ਼ਬਰ ਪਨੀਰੀ ਵਿਚ ਪਾਣੀ ਭਰਨ ਲਈ ਸ਼ਾਮ ਸਮੇਂ ਵੀ ਕਿਸਾਨਾਂ ਨੂੰ ਦੋ ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਵੇ-ਜਸਬੀਰ ਸਿੰਘ ਲਿੱਟਾਂ...
Ad Position 24
No active advertisement