23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਪੈਸ਼ਲ ਟਾਸਕ ਫੋਰਸ ਵਲੋਂ ਸਹਿਕਾਰੀ ਸਭਾਵਾਂ ਤੇ ਨਿੱਜੀ ਡੀਲਰਾਂ ਦੇ ਸਟਾਕ ਦੀ ਬਾਰੀਕੀ ਨਾਲ ਜਾਂਚ

Ad Position 21
No active advertisement
ਅਜੀਤ ਡੈਸਕ 24-05-2026
ਕਪੂਰਥਲਾ, 23 ਮਈ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਯੂਰੀਆ ਖਾਦ ਦੀ ਕਾਲਾ ਬਾਜ਼ਾਰੀ, ਜਮਾਂ ਖੋਰੀ ਤੇ ਗੈਰ ਖੇਤੀਬਾੜੀ ਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਵਲੋਂ ਅੱਜ ਭਾਣੋਲੰਗਾ ਤੇ ਖੈੜਾ ਦੋਨਾ ਸਹਿਕਾਰੀ ਸਭਾਵਾਂ ਤੇ ਨਿੱਜੀ ਖਾਦ ਡੀਲਰਾਂ ਦੇ ਸਟਾਕ ਦੀ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ ਖਾਦ ਕੰਟਰੋਲ ਆਰਡਰ ਦੀ ਉਲੰਘਣਾ ਕੀਤੇ ਜਾਣ 'ਤੇ ਦੋਵਾਂ ਸਹਿਕਾਰੀ ਸਭਾਵਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫ਼ਸਰ ਸਦਰ ਮੁਕਾਮ ਕਪੂਰਥਲਾ ਡਾ. ਵਿਸ਼ਾਲ ਕੌਸ਼ਲ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਟਾਸਕ ਫੋਰਸ ਵਲੋਂ ਜ਼ਿਲ੍ਹੇ ਦੇ ਹਰ ਇਕ ਸਹਿਕਾਰੀ ਸਭਾ, ਨਿੱਜੀ ਡੀਲਰਾਂ ਤੇ ਖਾਦ ਕੰਪਨੀਆਂ ਦੇ ਰੈਕ ਪੁਆਇੰਟਾਂ ਦੀ ਨਿਰੰਤਰ ਜਾਂਚ ਕੀਤੀ ਜਾਵੇਗੀ ਤੇ ਖਾਦਾਂ ਦੀ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਹਰੇਕ ਕੰਪਨੀ ਤੇ ਸਹਿਕਾਰੀ ਸਭਾਵਾਂ ਤੋਂ ਖਾਦਾਂ ਦੇ ਸੈਂਪਲ ਵੀ ਲਏ ਜਾਣਗੇ | ਸਹਿਕਾਰੀ ਸਭਾਵਾਂ ਦੀ ਜਾਂਚ ਕਰਨ ਵਾਲੀ ਸਪੈਸ਼ਲ ਟਾਸਕ ਫੋਰਸ ਵਿਚ ਡਾ. ਤਜਿੰਦਰ ਸਿੰਘ ਰਿਆੜ ਜ਼ਿਲ੍ਹਾ ਟਰੇਨਿੰਗ ਅਫ਼ਸਰ, ਡਾ. ਗੁਰਵਿੰਦਰ ਸਿੰਘ ਖੇਤੀਬਾੜੀ ਅਫ਼ਸਰ, ਡਾ. ਜਸਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਤੇ ਗੁਰਜੋਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਮਲ ਸਨ | ਇਸੇ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਦੱਸਿਆ ਕਿ ਕਿਸਾਨਾਂ ਨੂੰ ਖਾਦਾਂ ਦੀ ਪੂਰਤੀ ਨੂੰ ਯਕੀਨੀ ਬਣਾਉਣ ਲਈ ਖਾਦ ਦੀ ਜਮਾਂ ਖੋਰੀ, ਕਾਲਾ ਬਾਜ਼ਾਰੀ ਜਾਂ ਖੇਤੀ ਤੋਂ ਬਿਨਾਂ ਕਿਸੇ ਹੋਰ ਕੰਮ ਵਿਚ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ, ਵੱਡੇ ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਫਗਵਾੜਾ 'ਚ ਦਹਿਸ਼ਤ, ਦਿਨ ਦਿਹਾੜੇ ਹਥਿਆਰਾਂ ਦੇ ਸਾਏ ਹੇਠ ਕਰੋੜਾਂ ਰੁਪਏ ਦੀ ਜਾਇਦਾਦ 'ਤੇ ਕਬਜ਼ਾ
Ad Position 24