23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਚ ਕਰਵਾਈ ਅੱਗ ਸੁਰੱਖਿਆ ਮੌਕਡਿ੍ੱਲ

Ad Position 21
No active advertisement
ਅਜੀਤ ਡੈਸਕ 24-05-2026
ਭੁਲੱਥ, 23 ਮਈ (ਮਨਜੀਤ ਸਿੰਘ ਰਤਨ)-ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਚ ਵਿਦਿਆਰਥੀਆਂ ਅਤੇ ਸਟਾਫ ਨੂੰ ਐਮਰਜੈਂਸੀ ਸਥਿਤੀਆਂ ਦੌਰਾਨ ਸੁਰੱਖਿਆ ਉਪਾਅ ਬਾਰੇ ਜਾਗਰੂਕ ਕਰਨ ਲਈ ਅੱਗ ਸੁਰੱਖਿਆ ਮੌਕਡਿ੍ੱਲ ਕਰਵਾਈ ਗਈ | ਮੌਕਡਿ੍ੱਲ ਦੌਰਾਨ ਵਿਦਿਆਰਥੀਆਂ ਨੂੰ ਐਮਰਜੈਂਸੀ ਨਿਕਾਸ ਮਾਰਗ, ਸੁਰੱਖਿਅਤ ਢੰਗ ਨਾਲ ਸਕੂਲ ਖਾਲੀ ਕਰਨ ਦੇ ਤਰੀਕੇ ਅਤੇ ਅੱਗ ਬੁਝਾਉਣ ਵਾਲੇ ਸਿਲੰਡਰ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਕਟ ਸਮੇਂ ਸ਼ਾਂਤ ਰਹਿਣ ਅਤੇ ਸਮਝਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਆਫ਼ਤ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ | ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਿਪਟਣ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਤੇ ਸਕੂਲ ਦੀ ਪਿ੍ੰਸੀਪਲ ਗੁਰਿੰਦਰ ਕੌਰ ਅਤੇ ਚੇਅਰਮੈਨ ਬਲਵਿੰਦਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸੁਰੱਖਿਆ ਡਿ੍ੱਲਾਂ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਜਾਗਰੂਕ ਵਾਤਾਵਰਨ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਬਾਲੂ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਭਾਣੋਕੀ ਵਿਖੇ ਸ਼ਾਨੋ ਸ਼ੌਕਤ ਨਾਲ ਹੋਇਆ ਸੰਪੰਨ ਅਗਲੀ ਖ਼ਬਰ ਨਿਰਮਲ ਅਰਪਨ, ਮੁਖਤਾਰ ਗਿੱਲ, ਵਿਸ਼ਾਲ ਅਤੇ ਸਤਨਾਮ ਚਾਨਾ ਨੂੰ ਮਿਲਣਗੇ 'ਕਲਮ ਪੁਰਸਕਾਰ <br/>
Ad Position 24