23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪਿ੍ੰਸੀਪਲ ਡਾ. ਜਸਮੀਤ ਸੇਠੀ ਨੂੰ ਮਿਲੇ ਸਰਕਾਰੀ ਕਾਲਜ ਕਪੂਰਥਲਾ ਦੇ ਡੀ.ਡੀ.ਓ. ਅਧਿਕਾਰ

Ad Position 21
No active advertisement
ਅਜੀਤ ਡੈਸਕ 24-05-2026
ਕਪੂਰਥਲਾ, 23 ਮਈ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਜਸਮੀਤ ਸੇਠੀ ਨੇ ਡੀ.ਡੀ.ਓ. ਅਧਿਕਾਰ ਮਿਲਣ 'ਤੇ ਕਾਲਜ ਵਿਖੇ ਪਹੁੰਚ ਕੇ ਕੰਮ ਆਰੰਭ ਕਰ ਦਿੱਤਾ ਹੈ | ਡਾ. ਸੇਠੀ ਨੇ ਲੰਬਾ ਸਮਾਂ ਸਰਕਾਰੀ ਕਾਲਜ ਕਪੂਰਥਲਾ ਵਿਖੇ ਕਰੀਬ 30 ਸਾਲ ਸੇਵਾਵਾਂ ਨਿਭਾਈਆਂ | ਉਪਰੰਤ ਉਨ੍ਹਾਂ ਨੂੰ ਤਰੱਕੀ ਮਿਲਣ 'ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਜਲੰਧਰ ਵਿਖੇ ਪਿ੍ੰਸੀਪਲ ਨਿਯੁਕਤ ਕੀਤਾ ਗਿਆ | ਜਿੱਥੇ ਉਹ ਆਪਣੀਆਂ ਸੇਵਾਵਾਂ ਦੇ ਰਹੇ ਹਨ | ਕਪੂਰਥਲਾ ਸਰਕਾਰੀ ਕਾਲਜ ਦੇ ਡੀ.ਡੀ.ਓ. ਅਧਿਕਾਰ ਮਿਲਣ 'ਤੇ ਕਪੂਰਥਲਾ ਪਹੁੰਚੇ ਡਾ. ਜਸਮੀਤ ਸੇਠੀ ਦਾ ਸਟਾਫ਼ ਨੇ ਫੁੱਲਾਂ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ | ਡਾ. ਸੇਠੀ ਨੇ ਕਿਹਾ ਕਿ ਉਹ ਵਿਭਾਗ ਵਲੋਂ ਮਿਲੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕਾਲਜ ਦੇ ਕੌਂਸਲ ਮੈਂਬਰ ਤੇ ਸਟਾਫ਼ ਮੈਂਬਰਾਂ ਤੋਂ ਇਲਾਵਾ ਜਲੰਧਰ ਕਾਲਜ ਦੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 25 ਤੋਂ ਹੜਤਾਲ ਕੀਤੀ ਜਾਵੇਗੀ-ਗੁਰਪ੍ਰੀਤ ਸਿੰਘ ਪੰਨੂੰ, ਸ਼ਮਸ਼ੇਰ ਸਿੰਘ ਅਗਲੀ ਖ਼ਬਰ ਬਾਲੂ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਭਾਣੋਕੀ ਵਿਖੇ ਸ਼ਾਨੋ ਸ਼ੌਕਤ ਨਾਲ ਹੋਇਆ ਸੰਪੰਨ
Ad Position 24