23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 25 ਤੋਂ ਹੜਤਾਲ ਕੀਤੀ ਜਾਵੇਗੀ-ਗੁਰਪ੍ਰੀਤ ਸਿੰਘ ਪੰਨੂੰ, ਸ਼ਮਸ਼ੇਰ ਸਿੰਘ

Ad Position 21
No active advertisement
ਅਜੀਤ ਡੈਸਕ 24-05-2026
ਕਪੂਰਥਲਾ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਜੇਕਰ ਪੰਜਾਬ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਜੇਲ੍ਹ ਵਿਚ ਬੰਦ ਸਾਥੀਆਂ ਦੀ ਰਿਹਾਈ ਨਾ ਕੀਤੀ ਤਾਂ ਪੰਜਾਬ ਰੋਡਵੇਜ ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, 25 ਤੋਂ 27 ਮਈ ਤੱਕ ਮੁਕੰਮਲ ਹੜਤਾਲ ਕਰਕੇ ਪੰਜਾਬ ਦੇ ਮੁੱਖ ਮੰਦਰੀ ਦੀ ਰਿਹਾਇਸ਼ ਮੂਹਰੇ ਧਰਨਾ ਦੇਵੇਗੀ | ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਦੀ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂੰ ਤੇ ਸੂਬਾਈ ਸਕੱਤਰ ਸਮਸ਼ੇਰ ਸਿੰਘ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਪਿਛਲੇ 6 ਮਹੀਨਿਆਂ ਤੋਂ ਉਨ੍ਹਾਂ ਨੂੰ ਘਰਾਂ ਤੋਂ ਚੁੱਕ ਕੇ ਇਰਾਦਾ ਕਤਲ ਦੀਆਂ ਧਾਰਾਵਾਂ ਲਗਾ ਕੇ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ | ਬੀਤੀ 18 ਮਈ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੇ ਕੁੱਝ ਮਸਲਿਆਂ ਦੀ ਸਰਕਾਰ ਨਾਲ ਸਹਿਮਤੀ ਬਣੀ ਸੀ ਤੇ ਉਹ ਮਸਲੇ ਵੀ ਅਜੇ ਹੱਲ ਨਹੀਂ ਕੀਤੇ ਗਏ | ਯੂਨੀਅਨ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਰਾਜ ਦੌਰਾਨ ਇਕ ਵੀ ਸਰਕਾਰੀ ਬੱਸ ਨਹੀਂ ਪਾਈ, ਉਲਟਾ ਕਿੱਲੋਮੀਟਰ ਸਕੀਮ ਰਾਹੀਂ ਸਰਕਾਰ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਵੱਲ ਵੱਧ ਰਹੀ ਹੈ ਤੇ ਕਿੱਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਸਰਵਿਸ ਰੂਲਾਂ ਤਹਿਤ ਮੁਲਾਜਮਾਂ ਨੂੰ ਪੱਕੇ ਕਰਕੇ ਉਨ੍ਹਾਂ ਨੂੰ ਬਰਾਬਰ ਤਨਖ਼ਾਹ ਦੇਣ, ਠੇਕੇਦਾਰੀ ਸਿਸਟਮ ਬੰਦ ਕਰਨ ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਤੁਰੰਤ ਅਮਲੀ ਰੂਪ ਦੇਣ ਤੋਂ ਇਲਾਵਾ ਜੇਲ੍ਹਾਂ ਵਿਚ ਝੂਠੇ ਪਰਚੇ ਪਾ ਕੇ ਬੰਦ ਕੀਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਇੰਸਟੀਚਿਊਟ ਨੇ ਅਡਾਨੀ ਸੀਮੈਂਟ ਨਾਲ ਕੀਤਾ ਉਦਯੋਗਿਕ ਸਮਝੌਤਾ <br/> ਅਗਲੀ ਖ਼ਬਰ ਪਿ੍ੰਸੀਪਲ ਡਾ. ਜਸਮੀਤ ਸੇਠੀ ਨੂੰ ਮਿਲੇ ਸਰਕਾਰੀ ਕਾਲਜ ਕਪੂਰਥਲਾ ਦੇ ਡੀ.ਡੀ.ਓ. ਅਧਿਕਾਰ
Ad Position 24