ਸੁਲਤਾਨਪੁਰ ਲੋਧੀ, 23 ਮਈ (ਥਿੰਦ)-ਪੰਜਾਬ ਦੇ ਪਿੰਡਾਂ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ, ਸਿਹਤ ਸਹੂਲਤਾਂ ਉਪਲੱਬਧ ਕਰਵਾਉਣ, ਬੱਚਿਆਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ, ਕਮਜ਼ੋਰ ਬੱਚਿਆਂ ਨੂੰ ਪੜ੍ਹਾਈ ਲਈ ਮੌਕਾ ਪ੍ਰਦਾਨ ਕਰਨ ਲਈ ਯਤਨਸ਼ੀਲ ਰਾਉਂਡਗਲਾਸ ਫਾਊਾਡੇਸ਼ਨ ਮੁਹਾਲੀ ਵੱਲੋਂ ਪਿੰਡ ਠੱਟਾ ਨਵਾਂ ਵਿਖੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਪਿੰਡ ਵਾਸੀਆਂ ਨੂੰ ਕੂੜੇ ਦੀ ਸਾਂਭ ਸੰਭਾਲ ਲਈ ਟੱਬ ਅਤੇ ਹੋਰ ਸਾਮਾਨ ਵੰਡਿਆ ਗਿਆ | ਇਸ ਮੌਕੇ ਐਨ.ਜੀ.ਓ. ਰਾਊਾਡਗਲਾਸ ਫ਼ਾਉਂਡੇਸ਼ਨ ਦੇ ਡਾਕਟਰ ਗਿਰੀਸ਼ ਸਪਰਾ, ਤਵਪਰੀਤ ਸਿੰਘ, ਅੰਮਿ੍ਤਪਾਲ ਸਿੰਘ ਅਤੇ ਅਣਮੋਲ ਨੇ ਦੱਸਿਆ ਕਿ ਪਿੰਡਾਂ ਵਿੱਚ ਸਾਫ਼ ਸਫ਼ਾਈ ਲਈ ਉਨ੍ਹਾਂ ਦੀ ਸੰਸਥਾ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਕੂੜੇ ਦੀ ਸਾਂਭ ਸੰਭਾਲ, ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਕਰਨ ਅਤੇ ਚੰਗੀ ਸਿਹਤ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਹਾ ਕਿ ਰਾਊਾਡਗਲਾਸ ਫਾਊਾਡੇਸ਼ਨ ਨੇ ਪੰਜਾਬ ਦੇ ਕਈ ਪਿੰਡਾਂ ਨੂੰ ਗੋਦ ਵਿੱਚ ਲਿਆ ਹੋਇਆ ਹੈ | ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਟ੍ਰੇਨਿੰਗ ਵੀ ਫਾਊਾਡੇਸ਼ਨ ਵੱਲੋਂ ਦਿੱਤੀ ਜਾ ਰਹੀ ਹੈ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਫਾਊਾਡੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਨਵਾਂ ਠੱਟਾ ਨੂੰ ਸਾਫ਼ ਸਫ਼ਾਈ ਅਤੇ ਵਿਕਾਸ ਕਾਰਜਾਂ ਪੱਖੋਂ ਹਲਕੇ ਦਾ ਮੂਹਰੀ ਪਿੰਡ ਬਣਾਇਆ ਜਾਵੇਗਾ |ਇਸ ਮੌਕੇ ਮਾਸਟਰ ਮਹਿੰਗਾ ਸਿੰਘ ਮੋਮੀ, ਮਾਸਟਰ ਦਲਬੀਰ ਸਿੰਘ, ਪ੍ਰੋਫੈਸਰ ਬਲਬੀਰ ਸਿੰਘ ਮੋਮੀ, ਚਰਨਜੀਤ ਸਿੰਘ ਮੋਮੀ, ਨਛੱਤਰ ਸਿੰਘ ਸੱਤੂ, ਬਲਵੀਰ ਸਿੰਘ ਬੀਰਾ, ਹਰਪ੍ਰੀਤ ਸਿੰਘ ਹੈਪੀ, ਦਲਜੀਤ ਸਿੰਘ ਥਿੰਦ, ਗੁਲਜਾਰ ਸਿੰਘ ਮੋਮੀ, ਦੀਦਾਰ ਸਿੰਘ, ਬਲਵਿੰਦਰ ਸਿੰਘ, ਫੁੱਮਣ ਸਿੰਘ, ਮੋਹਨ ਸਿੰਘ ਸੌਂਦ, ਸਵਰਨ ਸਿੰਘ, ਤਰਸੇਮ ਸਿੰਘ ਝੰਡ, ਮੇਹਰ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ |