24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪਵਿੱਤਰ ਨਗਰੀ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦਿਓ-ਜੋਸਨ

Ad Position 21
No active advertisement
ਅਜੀਤ ਡੈਸਕ 24-05-2026

ਸੁਲਤਾਨਪੁਰ ਲੋਧੀ, 23 ਮਈ (ਪ.ਪ. ਰਾਹੀਂ)-ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ ਨੇ 26 ਮਈ ਨੂੰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਦਾ ਵੱਧ ਤੋਂ ਵੱਧ ਸਾਥ ਦੇਣ | ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਦੌਰਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰਨਾ ਪਿਆ | ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ, ਖ਼ਰਾਬ ਸੀਵਰੇਜ ਸਿਸਟਮ, ਟੁੱਟੀਆਂ ਸੜਕਾਂ, ਗਲੀਆਂ ਅਤੇ ਨਾਲੀਆਂ ਦੀ ਮਾੜੀ ਹਾਲਤ ਨੇ ਲੋਕਾਂ ਨੂੰ ਬਹੁਤ ਪ੍ਰੇਸ਼ਾਨ ਕੀਤਾ, ਪਰ ਮੌਜੂਦਾ ਹਾਕਮਾਂ ਨੇ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਆਜ਼ਾਦ ਉਮੀਦਵਾਰਾਂ ਨੂੰ ਵੋਟ ਪਾਉਣ ਦਾ ਕੋਈ ਲਾਭ ਨਹੀਂ, ਕਿਉਂਕਿ ਆਜ਼ਾਦ ਧੜੇ ਵਿਕਾਸ ਲਈ ਮਜ਼ਬੂਤ ਆਵਾਜ਼ ਨਹੀਂ ਬਣ ਸਕਦੇ | ਪੰਜਾਬ ਦੇ ਹੱਕਾਂ ਅਤੇ ਪੰਜਾਬ ਦੀ ਤਰੱਕੀ ਦੀ ਗੱਲ ਕਰਨ ਵਾਲੀ ਇਕੱਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ, ਜੋ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 2 ਤੋਂ ਆਪ ਉਮੀਦਵਾਰ ਦੇ ਹੱਕ ਵਿਚ ਸੀਨੀਅਰ ਆਪ ਆਗੂਆਂ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਦੌਰਾਨ ਲੋਕ ਕਾਂਗਰਸ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਕਾਮਯਾਬ ਕਰਨ-ਰਾਜਬੀਰ ਵਾਲੀਆ
Ad Position 24