25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੰਤ ਸੀਚੇਵਾਲ ਨੇ ਵਾਰਡ ਨੰਬਰ 11 ਤੋਂ ਸੁਰਿੰਦਰ ਕੌਰ ਦੇ ਹੱਕ ਵਿਚ ਕੀਤਾ ਪ੍ਰਚਾਰ

Ad Position 21
No active advertisement
ਅਜੀਤ ਡੈਸਕ 24-05-2026
ਸੁਲਤਾਨਪੁਰ ਲੋਧੀ, 23 ਮਈ (ਨਰੇਸ਼ ਹੈਪੀ)-ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 11 ਵਿਚ ਰਾਜਨੀਤਿਕ ਮਾਹੌਲ ਲਗਾਤਾਰ ਭਖਦਾ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਪਤਨੀ ਜਸਵੰਤ ਸਿੰਘ ਦੇ ਸਮਰਥਨ ਵਿਚ ਪ੍ਰਚਾਰ ਕਰਦੇ ਹੋਏ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਬੀਤੇ ਸਾਲਾਂ ਵਿਚ ਵਾਰਡ ਦਾ ਵਿਕਾਸ ਨਹੀਂ ਵਿਨਾਸ਼ ਹੋਇਆ ਹੈ | ਉਨ੍ਹਾਂ ਕਿਹਾ ਕਿ ਵਾਰਡ ਦੀਆਂ ਟੁੱਟੀਆਂ ਸੜਕਾਂ, ਗੰਦਗੀ ਦੇ ਢੇਰ, ਬੰਦ ਸੀਵਰੇਜ ਤੇ ਅਧੂਰੇ ਵਿਕਾਸ ਪ੍ਰੋਜੈਕਟ ਨਗਰ ਕੌਂਸਲ ਦੇ ਕਾਰਜਕਾਲ ਦੀ ਸਚਾਈ ਨੂੰ ਉਜਾਗਰ ਕਰਦੇ ਹਨ | ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੰਗੇ ਅਕਸ਼ ਵਾਲੇ ਉਮੀਦਵਾਰਾਂ ਨੂੰ ਆਪਣਾ ਕੀਮਤੀ ਵੋਟ ਪਾ ਕੇ ਵਾਰਡ ਦੇ ਵਿਕਾਸ ਲਈ ਅੱਗੇ ਲਿਆਉਣ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਵਾਰਡ ਦੇ ਲੋਕਾਂ ਨੂੰ ਸਿਰਫ਼ ਵਾਅਦੇ ਹੀ ਮਿਲੇ ਹਨ, ਪਰ ਜ਼ਮੀਨੀ ਪੱਧਰ ਤੱਕ ਕੋਈ ਬੁਨਿਆਦੀ ਢਾਂਚਾ ਨਹੀਂ ਪਹੁੰਚਿਆ ਹੈ | ਇਸ ਮੌਕੇ ਉਮੀਦਵਾਰ ਸੁਰਿੰਦਰ ਕੌਰ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਲਾਭ ਸਿੱਧੇ ਤੌਰ 'ਤੇ ਵਾਰਡ ਦੇ ਹਰ ਪਰਿਵਾਰ ਤੱਕ ਪਹੁੰਚਾਏ ਜਾਣਗੇ ਅਤੇ ਦਿਨ ਰਾਤ ਨਿਰੰਤਰ ਨਿਸ਼ਕਾਮ ਸੇਵਾ ਕੀਤੀ ਜਾਵੇਗੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਲਵਪ੍ਰੀਤ ਸਿੰਘ ਪੀਏ, ਅਕਾਸ਼ਦੀਪ ਸਿੰਘ ਯੂਥ ਪ੍ਰਧਾਨ, ਨਰਿੰਦਰ ਸਿੰਘ ਖਿੰਡਾ, ਕੁਲਵਿੰਦਰ ਸਿੰਘ ਸੱਧੂਵਾਲ, ਗੁਰਵਿੰਦਰ ਕੌਰ ਮੁਕਟ ਰਾਮ ਵਾਲਾ, ਸੰਨੀ ਰਤੜਾ, ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ, ਮਲਕੀਤ ਕੌਰ, ਪਿ੍ੰਸੀਪਲ ਮੋਹਨ ਸਿੰਘ ਖਿੰਡਾ, ਰਜਿੰਦਰ ਸਿੰਘ, ਅਮਰੀਕ ਸਿੰਘ, ਪਰਮਜੀਤ ਸਿੰਘ ਪ੍ਰਧਾਨ, ਤਰਲੋਕ ਸਿੰਘ, ਹਰਦੀਪ ਸਿੰਘ, ਹਰਮੀਤ ਸਿੰਘ, ਗੁਰਦੇਵ ਸਿੰਘ ਫੌਜੀ, ਮਨਪ੍ਰੀਤ ਸਿੰਘ, ਕੁਲਵੰਤ ਕੌਰ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਵਿੱਤਰ ਨਗਰੀ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦਿਓ-ਜੋਸਨ ਅਗਲੀ ਖ਼ਬਰ ਵਾਰਡ ਨੰਬਰ 10 ਤੋਂ ਰਾਜੇਸ਼ ਰਾਜੂ ਦੇ ਹੱਕ ਵਿਚ ਨਵਤੇਜ ਸਿੰਘ ਚੀਮਾ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ...
Ad Position 24