ਕਪੂਰਥਲਾ, 23 ਮਈ (ਵਿ.ਪ੍ਰ.)-ਨਗਰ ਨਿਗਮ ਦੀ ਚੋਣ ਦੌਰਾਨ ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਰਮਿੰਦਰ ਸਿੰਘ ਬੌਬੀ ਦੇ ਹੱਕ ਵਿਚ ਉਨ੍ਹਾਂ ਦੀ ਧਰਮ ਪਤਨੀ ਬੀਬੀ ਇੰਦਰਜੀਤ ਕੌਰ ਨੇ ਵਾਰਡ ਵਿਚ ਪੈਂਦੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ ਤੇ ਉਨ੍ਹਾਂ ਵਾਰਡ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਮਿੰਦਰ ਸਿੰਘ ਬੌਬੀ ਨੂੰ ਵੋਟਾਂ ਪਾ ਕੇ ਸਫ਼ਲ ਬਣਾਉਣ | ਉਨ੍ਹਾਂ ਕਿਹਾ ਕਿ 'ਆਪ' ਦੇ ਉਮੀਦਵਾਰ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਤੇ ਵਾਰਡ ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣਗੇ | ਇਸ ਮੌਕੇ ਵਾਰਡ ਦੇ ਲੋਕਾਂ ਨੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਪਰਮਿੰਦਰ ਸਿੰਘ ਬੌਬੀ ਨੂੰ ਵੋਟਾਂ ਪਾ ਕੇ ਸਫ਼ਲ ਬਣਾਉਣਗੇ | ਉਨ੍ਹਾਂ ਕਿਹਾ ਕਿ 'ਆਪ' ਦੇ ਉਮੀਦਵਾਰ ਦੇ ਹੱਕ ਵਿਚ ਵਾਰਡ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਚੋਣ ਪ੍ਰਚਾਰ ਮੌਕੇ ਉਨ੍ਹਾਂ ਨਾਲ ਵਨੀਤਾ ਹਾਂਡਾ, ਪਰਮਜੀਤ ਕੌਰ, ਚਰਨਜੀਤ ਕੌਰ, ਭੁਪਿੰਦਰ ਕੌਰ, ਰਜਿੰਦਰ ਕੌਰ, ਟਵਿੰਕਲ, ਸੰਜੂ ਵਾਲੀਆ, ਬਲਜੀਤ ਕੌਰ, ਰਿਆ ਕੌਰ, ਰਵਿੰਦਰ ਕੌਰ, ਸਿਮਰ ਵਾਲੀਆ, ਜੋਤ ਵਾਲੀਆ, ਸੁਖਜਿੰਦਰ ਕੌਰ ਆਦਿ ਹਾਜ਼ਰ ਸਨ |