ਕਪੂਰਥਲਾ, 24 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਟਿੱਬਾ ਵਿਖੇ ਘਰੇਲੂ ਝਗੜੇ ਤੋਂ ਬਾਅਦ ਇਕ ਪ੍ਰਵਾਸੀ ਮਜ਼ਦੂਰ ਦੀ ਪਤਨੀ ਵਲੋਂ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ ਜਿਸਦੀ ਸਿਹਤ ਵਿਗੜਨ 'ਤੇ ਪਰਿਵਾਰਕ ਮੈਂਬਰ ਉਸਨੂੰ ਮੁੱਢਲਾ ਸਿਹਤ ਕੇਂਦਰ ਟਿੱਬਾ ਵਿਖੇ ਲੈ ਕੇ ਗਏ ਜਿੱਥੇ ਡਿਊਟੀ ਡਾਕਟਰ ਨੇ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ | ਜੇਰੇ ਇਲਾਜ ਸ਼ਿਵਾਨੀ ਪਤਨੀ ਸੁਰੇਸ਼ ਵਾਸੀ ਟਿੱਬਾ ਨੇ ਦੱਸਿਆ ਕਿ ਉਸਦਾ ਪਤੀ ਨਾਲ ਕਿਸੇ ਘਰੇਲੂ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਜਿਸ ਤੋਂ ਬਾਅਦ ਉਸਨੇ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਦਵਾਈ ਖਾ ਲਈ | ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਵਿਜੇ ਵਲੋਂ ਉਸਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |