ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ)-ਇੱਕ ਵਿਅਕਤੀ ਨੂੰ ਰੋਕ ਕੇ ਕੁੱਟਮਾਰ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਦਲਜੀਤ ਰਾਮ ਪੁੱਤਰ ਸੁਖਦੇਵ ਰਾਮ ਵਾਸੀ ਗੁਰੂ ਤੇਗ ਬਹਾਦਰ ਨਗਰ ਟਿੱਬੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਦਵਾਈ ਲੈ ਕੇ ਗੁਰਾਇਆ ਤੋਂ ਆਪਣੇ ਮੋਟਰਸਾਈਕਲ ਤੇ ਆ ਰਿਹਾ ਸੀ ਤੇ ਜਦੋਂ ਮੈਂ ਪਿੰਡ ਚਾਚੋਕੀ ਪੈਟਰੋਲ ਪੰਪ ਕੋਲ ਸੀ ਤਾਂ ਉਕਤ ਵਿਅਕਤੀਆਂ ਨੇ ਉਸਨੂੰ ਰੋਕ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਜਸਵਿੰਦਰ ਸਿੰਘ ਵਾਸੀ ਨੰਗਲ ਚੋਰਾਂ ਦਾ ਹੁਸ਼ਿਆਰਪੁਰ, ਮੁਲਕ ਰਾਮ ਵਾਸੀ ਪਿੰਡ ਬਹੂਆ, ਗੁਰਤੇਜ ਸਿੰਘ ਵਾਸੀ ਜੋਸੋ ਮਾਜਰਾ, ਗੁਰਜੀਤ ਰਾਮ ਵਾਸੀ ਪਿੰਡ ਜਮਾਲਪੁਰ, ਅਜੈ ਕੁਮਾਰ ਵਾਸੀ ਪਿੰਡ ਕੂਤਸ਼ੇਵਾਲ ਖਿਲਾਫ਼ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਦਰਗਾਹ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਲਾਗੇ ਇੱਕ ਫ਼ਾਇਰ ਕਰਮੀ ਨੂੰ ਘੇਰ ਕੇ ਕੁੱਟਮਾਰ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕਿਰਪਾਲ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਰਾਮਪੁਰ ਖਲਿਆਣ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਮੋਟਰਸਾਈਕਲ ਤੇ ਆ ਰਿਹਾ ਸੀ ਤੇ ਰਸਤੇ 'ਚ ਉਸਨੂੰ ਤਿੰਨ ਨੌਜਵਾਨਾਂ ਨੇ ਘੇਰ ਲਿਆ ਤੇ ਦਾਤਰਾ ਨਾਲ ਕੁੱਟਮਾਰ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਅਮਰੀਕ ਸਿੰਘ ਪੁੱਤਰ ਗੁਰਬਖ਼ਸ਼ ਸਿੰਘ, ਨਿਰੰਜਣ ਸਿੰਘ ਪੁੱਤਰ ਭਗਤ ਸਿੰਘ, ਬਲਵੰਤ ਸਿੰਘ ਪੁੱਤਰ ਕੇਵਲ ਸਿੰਘ ਵਾਸੀਆਨ ਰਾਮਪੁਰ ਖਲਿਆਣਾ ਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ |