02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੁਲਿਸ ਦੀ ਧੱਕੇਸ਼ਾਹੀ ਵਿਰੁੱਧ ਵਿਧਾਇਕ ਰਾਣਾ ਨੇ ਸਮਰਥਕਾਂ ਸਮੇਤ ਦਿੱਤਾ ਪੁਲਿਸ ਥਾਣਾ ਵਿਖੇ ਧਰਨਾ

Ad Position 21
No active advertisement
ਅਜੀਤ ਡੈਸਕ 25-05-2026
ਸੁਲਤਾਨਪੁਰ ਲੋਧੀ, 24 ਮਈ (ਨਰੇਸ਼ ਹੈਪੀ)-ਪੁਲਿਸ ਦੀ ਕਥਿਤ ਧੱਕੇਸ਼ਾਹੀ ਵਿਰੁੱਧ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਬੀਤੀ ਅੱਧੀ ਰਾਤ ਤੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਵਿਖੇ ਆਪਣੇ ਸਮਰਥਕਾਂ ਨੂੰ ਲੈ ਕੇ ਧਰਨਾ ਦੇ ਦਿੱਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਲਈ ਪੁਲਿਸ ਨੂੰ ਠੇਕੇ ਤੇ ਲੈ ਲਿਆ ਹੈ ਅਤੇ ਪੁਲਿਸ ਸੱਤਾਧਾਰੀ ਪਾਰਟੀ ਦੇ ਸ਼ਹਿ ਤੇ ਸਾਡੇ ਵਰਕਰਾਂ ਨਾਲ ਧੱਕਾ ਕਰ ਰਹੀ ਹੈ ਜੋ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵਾਰਡ ਨੰਬਰ ਸੱਤ ਤੇ ਅੱਠ ਵਿਖੇ ਬੀਤੀ ਰਾਤ ਥਾਣਾ ਮੁਖੀ ਸੁਲਤਾਨਪੁਰ ਲੋਧੀ ਨੇ ਉਨ੍ਹਾਂ ਦੇ ਸੱਤ ਨੌਜਵਾਨ ਸਮਰਥਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਉੱਪਰ 7/ 51 ਕਰ ਦਿੱਤੀ ਜਦ ਕਿ ਦੂਜੇ ਪਾਸੇ ਕਿਸੇ ਵੀ ਧਿਰ ਉੱਪਰ ਕੋਈ ਵੀ ਕਾਰਵਾਈ ਨਹੀਂ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਥਾਣਾ ਮੁਖੀ ਸੱਤਾਧਾਰੀ ਧਿਰ ਦਾ ਪਿੱਠ ਠੋਕੂ ਅਤੇ ਬਲਾਕ ਪ੍ਰਧਾਨ ਵਜੋਂ ਕੰਮ ਕਰ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਥਾਣਾ ਮੁਖੀ ਸੁਲਤਾਨਪੁਰ ਲੋਧੀ ਇਲਾਕੇ ਅੰਦਰ ਨਸ਼ੇ ਦੀ ਕਥਿਤ ਵਿੱਕਰੀ ਕਰਵਾ ਰਿਹਾ ਹੈ | ਉਨ੍ਹਾਂ ਥਾਣਾ ਮੁਖੀ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਵਰਕਰਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਣਗੇ | ਵਿਧਾਇਕ ਰਾਣਾ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੁਲਿਸ ਉਨ੍ਹਾਂ ਦੇ ਸਮਰਥਕ ਨੌਜਵਾਨਾਂ ਨੂੰ ਨਹੀਂ ਛੱਡਦੀ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ | ਅੰਤ ਵਿਚ ਵਿਧਾਇਕ ਰਾਣਾ ਨੇ ਕਿਹਾ ਕਿ ਥਾਣਾ ਮੁਖੀ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਮੇਰੇ ਸਮਰਥਕਾਂ ਨੂੰ ਘੇਰੇ ਵਿਚ ਲੈਣਾ ਚਾਹੁੰਦਾ ਹੈ ਪਰ ਉਹ ਇਸ ਗੱਲ ਤੋਂ ਜਾਣੂ ਨਹੀਂ ਕਿ ਉਨ੍ਹਾਂ ਦੇ ਸਾਹਮਣੇ ਰਾਣਾ ਖੜ੍ਹਾ ਹੋ | ਅੱਜ ਸ਼ਾਮ 5 ਵਜੇ ਵਿਧਾਇਕ ਰਾਣਾ ਨੇ ਪੁਲਿਸ ਥਾਣਾ ਤੋਂ ਚੁੱਕ ਕੇ ਤਲਵੰਡੀ ਚੌਕ ਵਿਖੇ ਧਰਨਾ ਦੇ ਕੇ ਜਾਮ ਲਗਾ ਦਿੱਤਾ | ਖ਼ਬਰਾਂ ਲਿਖੇ ਜਾਣ ਤੱਕ ਅਜੇ ਧਰਨਾ ਜਾਰੀ ਸੀ | ਇਸ ਸਬੰਧ ਵਿਚ ਡੀਐਸਪੀ ਸੁਖਪਾਲ ਸਿੰਘ ਅਤੇ ਥਾਣਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮਾਹੌਲ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਬਣਦੀ ਕਾਰਵਾਈ ਕੀਤੀ ਹੈ | ਉਨ੍ਹਾਂ ਖ਼ੁਦ ਉੱਪਰ ਲਗਾਏ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਦੱਸਿਆ | ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਨੇ ਵੀ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਪੁਰਜ਼ੋਰ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਖਿੰਡਾ ਤੇ ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਯੂਥ ਕਾਂਗਰਸ ਦੇ ਪ੍ਰਧਾਨ ਗੋਲਡੀ ਧੰਜੂ | ਬਲਾਕ ਸੰਮਤੀ ਮੈਂਬਰ ਲਾਲੀ ਹਾਂਡਾ ਗਿੱਲਾਂ, ਸਾਬਕਾ ਚੇਅਰਮੈਨ ਪੰਚਾਇਤ ਸੰਮਤੀ ਰਜਿੰਦਰ ਸਿੰਘ ਤਕੀਆ, ਚੇਅਰਮੈਨ ਪੀ ਏ ਡੀ ਬੀ ਹਰਚਰਨ ਸਿੰਘ ਬੱਗਾ, ਜਗਜੀਤ ਸਿੰਘ ਚੰਦੀ, ਗੁਰਪ੍ਰੀਤ ਸਿੰਘ ਗੋਪੀ ਡੱਲਾ, ਐਨ ਆਰ ਆਈ ਕਿ੍ਪਾਲ ਸਿੰਘ ਜੈਨਪੁਰ, ਅਨਿਲ ਕੁਮਾਰ ਭੋਲਾ ਸ਼ਾਹ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ ਤੇ ਅਸ਼ੋਕ ਕੁਮਾਰ ਮੋਗਲਾ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਕੌਂਸਲਰ ਸ਼ਿਵ ਕੁਮਾਰ ਕਨੌਜੀਆ, ਸੰਤਪ੍ਰੀਤ ਸਿੰਘ ਤੇ ਪਵਨ ਕੁਮਾਰ ਕਨੌਜੀਆ, ਬੱਬੂ ਖੈੜਾ ਬੇਟ, ਮਿੰਟੂ ਨਈਅਰ, ਸੋਨੂੰ ਅਟਵਾਲ, ਸਰਪੰਚ ਸਰਬਜੀਤ ਸਿੰਘ ਛੱਬਾ ਜਾਰਜਪੁਰ, ਕਸ਼ਮੀਰ ਸਿੰਘ ਧੰਜੂ, ਅਤਰ ਸਿੰਘ ਡੇਰਾ ਸੈਯਦਾਂ, ਨਵਦੀਪ ਨੰਢਾ, ਦਿਲਬਾਗ ਸਿੰਘ ਨੂਰੋਵਾਲ, ਕੁਲਵੰਤ ਸਿੰਘ ਨੁਰੋਵਾਲ, ਬਲਵੀਰ ਸਿੰਘ ਜੈਨਪੁਰ, ਹਰਦੀਪ ਸਿੰਘ ਸਾਬੀ, ਗੁਰਵਿੰਦਰ ਸਿੰਘ, ਅਨੂਪ ਸਿੰਘ, ਸਿਕੰਦਰ ਸਿੰਘ ਆਹਲੀ, ਸੋਨੂੰ ਸੱਧੂਵਾਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਕਪੂਰਥਲਾ ਦੀ ਚੋਣ ਲਈ 86 ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਚੋਣ ਲਈ 16 ਪੋਿਲੰਗ ਬੂਥ ਬਣਾਏ-ਅਕਾਸ਼ ਬਾਂਸਲ ਅਗਲੀ ਖ਼ਬਰ ਦੋ ਵੱਖ-ਵੱਖ ਵਿਅਕਤੀਆਂ ਦੀ ਕੁੱਟਮਾਰ ਕਰਨ ਸਬੰਧੀ ਇੱਕ ਦਰਜਨ ਖਿਲਾਫ਼ ਕੇਸ ਦਰਜ
Ad Position 24