02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਹਰ ਵਿਅਕਤੀ ਹਰਿਆਵਲ ਲਹਿਰ ਦਾ ਹਿੱਸਾ ਬਣੇ ਤੇ ਵਾਤਾਵਰਨ ਬਚਾਏ-ਮੁਖ਼ਤਿਆਰ ਸਿੰਘ ਸੋਨੀ <br/>

Ad Position 21
No active advertisement
ਅਜੀਤ ਡੈਸਕ 25-05-2026
ਭੁਲੱਥ, 24 ਮਈ (ਮਨਜੀਤ ਸਿੰਘ ਰਤਨ)-ਪਲੈਨਿਟ ਪ੍ਰੋਟੈਕਟਰਜ਼ ਸੁਸਾਇਟੀ ਭੁਲੱਥ ਦੇ ਪ੍ਰਧਾਨ ਅਤੇ ਕਿਸਾਨ ਆਗੂ ਮੁਖ਼ਤਿਆਰ ਸਿੰਘ ਸੋਨੀ ਜੋਗਿੰਦਰ ਨਗਰ ਨੇ ਪੰਜਾਬ ਦੇ ਹਰ ਵਸਨੀਕ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਵੱਡੇ-ਵੱਡੇ ਘਰ ਬਣਾ ਲਏ ਹਨ, ਮਹਿੰਗੀਆਂ ਕਾਰਾਂ ਖ਼ਰੀਦ ਲਈਆਂ ਹਨ ਅਤੇ ਹਰ ਕਮਰੇ ਨੂੰ ਏ.ਸੀ. ਨਾਲ ਲੈਸ ਕਰ ਲਿਆ ਹੈ, ਪਰ ਅਸੀਂ ਕੁਦਰਤੀ ਸੁੱਖਾਂ ਤੋਂ ਦੂਰ ਹੁੰਦੇ ਜਾ ਰਹੇ ਹਾਂ | ਉਨ੍ਹਾਂ ਕਿਹਾ ਕਿ ਲੋਕਾਂ ਦਾ ਕੁਦਰਤ ਅਤੇ ਵਾਤਾਵਰਨ ਨਾਲ ਪਿਆਰ ਘਟਦਾ ਜਾ ਰਿਹਾ ਹੈ, ਕਿਉਂਕਿ ਰੁੱਖਾਂ ਦੀ ਕਟਾਈ ਤਾਂ ਲਗਾਤਾਰ ਵੱਧ ਰਹੀ ਹੈ ਪਰ ਰੁੱਖ ਲਗਾਉਣ ਵੱਲ ਧਿਆਨ ਘੱਟ ਦਿੱਤਾ ਜਾ ਰਿਹਾ ਹੈ | ਇਸ ਕਾਰਨ ਆਕਸੀਜਨ ਦੀ ਕਮੀ ਤੇ ਗਰਮੀ ਦੀ ਤਪਸ਼ ਵਿਚ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰਿਆਵਲ ਲਹਿਰ ਨੂੰ ਮਜ਼ਬੂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਨਾਲ ਜੁੜ ਰਹੀਆਂ ਪਿੰਡਾਂ ਦੀਆਂ ਇਕਾਈਆਂ ਦੇ ਅਹੁਦੇਦਾਰਾਂ ਨੂੰ ਪੌਦੇ ਭੇਟ ਕਰਕੇ ਸਨਮਾਨਿਤ ਕੀਤਾ ਜਾਵੇਗਾ | ਇਸ ਦੇ ਨਾਲ ਹੀ ਇਕਾਈ ਮੈਂਬਰਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਲੱਗੇ ਟਿਊਬਵੈੱਲਾਂ ਕੋਲ ਘੱਟੋ-ਘੱਟ ਪੰਜ-ਪੰਜ ਰੁੱਖ ਲਗਾ ਕੇ ਹਰਿਆਵਲ ਲਹਿਰ ਦਾ ਹਿੱਸਾ ਬਣਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ ਅਗਲੀ ਖ਼ਬਰ ਮੁਫ਼ਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24