ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਪੀ. ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪੁਰਾਣਾ ਸਿਵਲ ਹਸਪਤਾਲ ਲਾਗਿਓਾ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਅਮਨ ਕੁਮਾਰ ਉਰਫ਼ ਅਮਨ ਪੁੱਤਰ ਪਵਨ ਕੁਮਾਰ ਵਾਸੀ ਸੁਭਾਸ਼ ਨਗਰ ਵਜੋਂ ਹੋਈ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਹਰਦਾਸਪੁਰ ਵੱਲ ਨੂੰ ਜਾ ਰਹੀ ਸੀ ਤਾਂ ਇੱਕ ਪੈਦਲ ਆ ਰਹੇ ਨੌਜਵਾਨ ਨੂੰ ਕਾਬੂ ਕਰਕੇ ਚੈਕਿੰਗ ਕੀਤੀ ਤਾਂ ਉਸ ਪਾਸੋਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀ ਦੀ ਪਛਾਣ ਕੁਲਵੀਰ ਉਰਫ਼ ਲਵਪ੍ਰੀਤ ਉਰਫ਼ ਲਵਲੀ ਪੁੱਤਰ ਨਰੰਜਣ ਦਾਸ ਵਾਸੀ ਨਵੀਂ ਆਬਾਦੀ ਵਜੋਂ ਹੋਈ ਹੈ |