03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

'ਆਪ' ਦੇ ਉਮੀਦਵਾਰ ਪਰਮਿੰਦਰ ਸਿੰਘ ਬੌਬੀ ਦੇ ਹੱਕ ਵਿਚ ਚੰਦੀ ਵਲੋਂ ਅਰਬਨ ਅਸਟੇਟ ਵਿਚ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਕਪੂਰਥਲਾ, 24 ਮਈ (ਵਿ.ਪ੍ਰ.)-ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 17 ਤੋਂ ਉਮੀਦਵਾਰ ਪਰਮਿੰਦਰ ਸਿੰਘ ਬੌਬੀ ਦੇ ਹੱਕ ਵਿਚ ਅੱਜ ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵਲੋਂ ਅਰਬਨ ਅਸਟੇਟ ਵਿਚ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਰਮਿੰਦਰ ਸਿੰਘ ਬੌਬੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਸਫ਼ਲ ਬਣਾਉਣ | ਉਨ੍ਹਾਂ ਕਿਹਾ ਕਿ ਚੋਣਾਂ ਉਪਰੰਤ ਆਮ ਆਦਮੀ ਪਾਰਟੀ ਦੀ ਨਗਰ ਨਿਗਮ ਬਣਨ ਤੋਂ ਬਾਅਦ ਸ਼ਹਿਰ ਦੇ ਅਧੂਰੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ | ਇਸ ਮੌਕੇ ਪਰਮਿੰਦਰ ਸਿੰਘ ਬੌਬੀ ਨੇ ਵੋਟਰਾਂ ਨੂੰ ਵਾਰਡ ਦੇ ਵਿਕਾਸ ਦਾ ਭਰੋਸਾ ਦਿਵਾਇਆ ਤੇ ਕਿਹਾ ਕਿ ਉਨ੍ਹਾਂ ਨੂੰ ਇਕ ਵਾਰੀ ਮੌਕਾ ਦਿੱਤਾ ਜਾਵੇ ਉਹ ਉਨ੍ਹਾਂ ਦੀਆਂ ਇੱਛਾਵਾਂ 'ਤੇ ਖਰੇ ਉਤਰਨਗੇ | ਚੋਣ ਪ੍ਰਚਾਰ ਮੌਕੇ ਉਨ੍ਹਾਂ ਨਾਲ ਸੰਜੀਵ ਭਾਰਦਵਾਜ, ਪ੍ਰਸ਼ੋਤਮ ਸਿੰਘ ਖਿੰਡਾ, ਗੁਰਪ੍ਰੀਤ ਸਿੰਘ ਚੀਮਾ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਜਗਰੂਪ ਸਿੰਘ, ਰਣਜੀਤ ਸਿੰਘ, ਅਮਰ ਇਕਬਾਲ ਸਿੰਘ, ਵਰੁਨ ਪ੍ਰਾਸ਼ਰ, ਟੀਟੂ ਸ਼ਰਮਾ, ਇੰਦਰਜੀਤ ਕੌਰ ਵਾਲੀਆ, ਸੰਜਨਾ, ਜਸਕੀਰਤ, ਪਰਮਜੀਤ ਕੌਰ, ਦਲਜੀਤ ਕੌਰ, ਸਿਮਰਨ, ਸਵਿਤਾ ਬੱਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 25 ਤੋਂ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਰਜਿੰਦਰ ਰਾਜੂ ਭਾਜਪਾ ਵਿਚ ਹੋਏ ਸ਼ਾਮਿਲ rਰਜਿੰਦਰ ਰਾਜੂ ਨੂੰ ਪਾਰਟ... ਅਗਲੀ ਖ਼ਬਰ ਹਿਊਮਨ ਰਾਈਟਸ ਕੌਂਸਲ ਇੰਡੀਆ ਦੇ ਪਿ੍ੰਸੀਪਲ ਹਰਮੇਸ਼ ਘੇੜਾ ਜ਼ਿਲ੍ਹਾ ਪ੍ਰਧਾਨ ਬਣੇ
Ad Position 24