ਸੁਲਤਾਨਪੁਰ ਲੋਧੀ, 24 ਮਈ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਵਿਖੇ ਮਾਤਾ ਕੁਲਵੰਤ ਕੌਰ ਸੁਪਤਨੀ ਜੀਤ ਸਿੰਘ ਵਾਸੀ ਪਿੰਡ ਦੀਪੇਵਾਲ ਤਹਿਸੀਲ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਭੋਰਾ ਸਾਹਿਬ, ਬੇਰੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਦਰਬਾਰ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ | ਮਾਤਾ ਕੁਲਵੰਤ ਕੌਰ ਨੇ ਆਪਣੀ ਕਿਰਤ ਕਮਾਈ ਵਿਚੋਂ ਗੁਰਦੁਆਰਾ ਸਾਹਿਬ ਵਿਖੇ 25,00,000 ਰੁਪਏ ਵਿਚ ਸੇਵਾਵਾਂ ਕਰਵਾਈਆਂ ਗਈਆਂ ਜਿਸ ਵਿਚ ਮਹਿੰਦਰਾ ਨੋਵਾ 755 ਡੀ ਆਈ ਅਰਜਨ ਟਰੈਕਟਰ 13,00,000, ਰੋਟੀਆਂ ਪਕਾਉਣ ਵਾਲੀ ਮਸ਼ੀਨ 10,00,000 ਰੁਪਏ, ਏਅਰ ਕੰਡੀਸ਼ਨਰ (ਏ.ਸੀ.) 2,00,000 ਰੁਪਏ ਦਿੱਤਾ ਗਿਆ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਮਾਤਾ ਕੁਲਵੰਤ ਕੌਰ ਦਾ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ , ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਮੈਨੇਜਰ ਆਦਿ ਵੱਲੋਂ ਸਨਮਾਨ ਚਿੰਨ੍ਹ ਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮਾਤਾ ਕੁਲਵੰਤ ਕੌਰ ਦਾ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਗੁਰੂ ਘਰ ਵਾਸਤੇ ਵੱਡੀ ਸੇਵਾ ਦਿੱਤੀ ਗਈ ਹੈ | ਇਸ ਮੌਕੇ 'ਤੇ ਵਿਸ਼ੇਸ਼ 'ਤੇ ਪਹੁੰਚੇ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਮੈਨੇਜਰ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਜਸਬੀਰ ਸਿੰਘ ਅਮਲਾ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਗਿਆਨੀ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਨੰਬਰਦਾਰ ਸਤਨਾਮ ਸਿੰਘ, ਦਿਲਬਾਗ ਸਿੰਘ ਗਿੱਲ ਐਮ ਡੀ ਮਹਿੰਦਰਾ ਆਟੋ ਮੋਬਾਈਲਜ਼, ਗਿਆਨੀ ਸੁਰਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਸਰਵਣ ਸਿੰਘ ਨਿਗਰਾਨ, ਸਲਵੰਤ ਸਿੰਘ ਸਟੋਰ ਕੀਪਰ ਆਦਿ ਹਾਜ਼ਰ ਸਨ |