ਕਪੂਰਥਲਾ, 24 ਮਈ (ਵਿ.ਪ੍ਰ.)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਚੜ੍ਹਦੀ ਕਲਾ ਸੇਵਾ ਸੁਸਾਇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਨੇੜੇ ਮਾਰਕਫੈੱਡ ਚੌਂਕ ਤੋਂ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਅਰਦਾਸ ਕੀਤੀ ਤੇ ਪ੍ਰਬੰਧਕਾਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ | ਉਪਰੰਤ ਨਗਰ ਕੀਰਤਨ ਮਾਰਕਫੈੱਡ ਚੌਂਕ, ਰਮਨੀਕ ਚੌਂਕ, ਚਾਰਬੱਤੀ ਚੌਂਕ, ਸਟੇਟ ਗੁਰਦੁਆਰਾ ਸਾਹਿਬ ਸ਼ਹੀਦ ਭਗਤ ਸਿੰਘ ਚੌਂਕ, ਸਤਨਰਾਇਣ ਮੰਦਿਰ, ਗੁਰਦੁਆਰਾ ਸਾਹਿਬ ਬਾਵਿਆਂ, ਨਵਾਂ ਪਿੰਡ ਭੱਠੇ, ਪ੍ਰਵੇਜ਼ ਨਗਰ, ਭਵਾਨੀਪੁਰ, ਖੀਰਾਂਵਾਲੀ, ਉੱਚਾ ਬੇਟ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਸਮਾਪਤ ਹੋਇਆ | ਸਟੇਟ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦੇ ਪੁੱਜਣ 'ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਪਾਈ ਮੋਹਕਮ ਸਿੰਘ ਤੇ ਭਾਈ ਸਤਨਾਮ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕੀਤਾ | ਨਗਰ ਕੀਰਤਨ ਦੇ ਸਾਰੇ ਰਸਤੇ ਦੌਰਾਨ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਤੇ ਪਿੰਡਾਂ ਦੀਆਂ ਸੰਗਤਾਂ ਨੇ ਸਵਾਗਤੀ ਗੇਟ ਬਣਾਏ ਤੇ ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਲੱਸੀ ਤੇ ਮਿੱਠੇ ਪਰਸ਼ਾਦਿਆਂ ਦੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ ਦੇ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਤੇ ਪੰਜ ਪਿਆਰਿਆਂ ਤੇ ਨਗਰ ਕੀਰਤਨ ਦੇ ਪ੍ਰਬੰਧਕਾਂ, ਸਹਿਯੋਗੀ ਸ਼ਖ਼ਸੀਅਤਾਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬੋਲਦਿਆਂ ਬਾਬਾ ਲੀਡਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਨਗਰ ਕੀਰਤਨ ਵਿਚ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਲਖਬੀਰ ਸਿੰਘ ਸਾਹੀ, ਰਸ਼ਪਾਲ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਸਪਾਲ ਸਿੰਘ ਖੁਰਾਣਾ, ਸੁਰਿੰਦਰਪਾਲ ਸਿੰਘ, ਸੁਰਜੀਤ ਸਿੰਘ ਵਿੱਕੀ, ਹਰਭਜਨ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ, ਜਸਬੀਰ ਸਿੰਘ ਰਾਣਾ, ਬਾਬਾ ਹਰਜੀਤ ਸਿੰਘ, ਗੁਰਟੇਕ ਸਿੰਘ, ਮਨਪ੍ਰੀਤ ਸਿੰਘ, ਸਾਹਿਬਪ੍ਰੀਤ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਦਵਿੰਦਰ ਸਿੰਘ, ਹਰਸਿਮਰਨ ਸਿੰਘ, ਬਲਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਬਟਾਲਵੀ, ਮਨਮੋਹਨ ਸਿੰਘ, ਮਹਿੰਦਰਪਾਲ ਸਿੰਘ, ਜਸਪ੍ਰੀਤ ਸਿੰਘ ਸਚਦੇਵਾ, ਹਰਵੰਤ ਸਿੰਘ, ਹਰਦਿਆਲ ਸਿੰਘ, ਜਸਬੀਰ ਸਿੰਘ, ਨਵਜੀਤ ਸਿੰਘ ਰਾਜੂ, ਮਲਕੀਤ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਗੁਰਵਿੰਦਰ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |