03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਰੋਟਰੀ ਕਲੱਬ ਬੇਗੋਵਾਲ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਫਿਰੋਜ਼ ਸੰਗੋਵਾਲ ਵਿਚ ਹੈਂਡ ਵਾਸ਼ ਸਟੇਸ਼ਨ ਲਗਾਇਆ

Ad Position 21
No active advertisement
ਅਜੀਤ ਡੈਸਕ 25-05-2026
ਬੇਗੋਵਾਲ, 24 ਮਈ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਵੱਲੋਂ ਸਰਕਾਰੀ ਸਰਕਾਰੀ ਐਲੀਮੈਂਟਰੀ ਸਕੂਲ ਫਿਰੋਜ਼ ਸੰਗੋਵਾਲ ਵਿਖੇ ਕਲੱਬ ਦੇ ਪ੍ਰਧਾਨ ਕੁਲਦੀਪ ਕੁਮਾਰ ਬੱਬੂ ਦੀ ਅਗਵਾਈ ਵਿਚ ਬੱਚਿਆਂ ਦੀ ਸਹੂਲਤ ਲਈ ਹੈਂਡ ਵਾਸ਼ ਸਟੇਸ਼ਨ ਲਗਾਇਆ ਗਿਆ | ਇਸ ਸਥਾਈ ਪ੍ਰੋਜੈਕਟ ਲਈ ਪਾਸਟ ਡਿਸਟਿ੍ਕਟ ਗਵਰਨਰ ਉਪਕਾਰ ਸਿੰਘ ਸੇਠੀ ਅਤੇ ਪਾਸਟ ਡਿਸਟਿ੍ਕਟ ਗਵਰਨਰ ਡਾਕਟਰ ਸਰਬਜੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੀ ਬਦੌਲਤ ਰੋਟਰੀ ਕਲੱਬ ਬੇਗੋਵਾਲ ਨੂੰ ਸਥਾਈ ਪ੍ਰੋਜੈਕਟ ਮਿਲਿਆ | ਇਸ ਦੇ ਨਾਲ ਹੀ ਬੱਚਿਆਂ ਨੂੰ ਹੱਥ ਧੋਣ ਲਈ ਇੱਕ ਸਾਲ ਦਾ ਸਾਬਣ ਵੀ ਮੁਹੱਈਆ ਕਰਵਾਇਆ ਗਿਆ | ਇਸ ਮੌਕੇ ਰੋਟੇਰੀਅਨ ਤੇ ਸੈਕਟਰੀ ਮਨਜੀਤ ਪਾਲ ਸਿੰਘ ਨੇ ਬੱਚਿਆਂ ਨੂੰ ਇਸ ਦੀ ਯੋਗ ਵਰਤੋਂ ਅਤੇ ਸਾਂਭ ਸੰਭਾਲ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਮੁੱਖ ਅਧਿਆਪਕ ਗੁਰਜਿੰਦਰ ਕੌਰ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰਾਂ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਤਵਿੰਦਰ ਸਿੰਘ ਬੱਸੀ, ਮਾਸਟਰ ਗੁਰਦੇਵ ਸਿੰਘ ਈਸਬਬੁੱਚਾ, ਕੈਸ਼ੀਅਰ ਲਖਵਿੰਦਰ ਸਿੰਘ, ਡਾਕਟਰ ਸੇਵਕ ਸਿੰਘ, ਹਰਜਿੰਦਰ ਸਿੰਘ, ਮਹਾਂ ਨੰਦ ਮਹਿਤਾ ਤੋਂ ਇਲਾਵਾ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਵਾਰਡ ਨੰਬਰ 21 ਤੋਂ ਉਮੀਦਵਾਰ ਦਾਖੋ ਦੇਵੀ ਦੇ ਹੱਕ ਵਿਚ ਅਕਾਲੀ ਆਗੂਆਂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਤੱਕ ਨਗਰ ਕ...
Ad Position 24