03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਕਾਲੀ ਦਲ ਦੀ ਵਾਰਡ ਨੰਬਰ 21 ਤੋਂ ਉਮੀਦਵਾਰ ਦਾਖੋ ਦੇਵੀ ਦੇ ਹੱਕ ਵਿਚ ਅਕਾਲੀ ਆਗੂਆਂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਕਪੂਰਥਲਾ, 24 ਮਈ (ਵਿ.ਪ੍ਰ.)-ਵਾਰਡ ਨੰਬਰ 21 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਦਾਖੋ ਦੇਵੀ ਦੇ ਹੱਕ ਵਿਚ ਸੀਨੀਅਰ ਅਕਾਲੀ ਆਗੂ ਜਥੇ. ਜਗਜੀਤ ਸਿੰਘ ਸ਼ੰਮੀ, ਜਸਪਾਲ ਨਾਹਰ, ਸੀਨੀਅਰ ਅਕਾਲੀ ਆਗੂ ਮਿਰਜਾ ਬਾਈ, ਰਮੇਸ਼ ਕੁਮਾਰ, ਬੀਬੀ ਆਸ਼ਾ ਦੇਵੀ, ਬੀਬੀ ਮਹਿੰਦਰੋ, ਬੀਬੀ ਕਾਂਤਾ ਦੇਵੀ, ਬੀਬੀ ਸੀਤੋ, ਸ਼ੰਕਰ ਸ਼ੰਭੂ ਤੇ ਹੋਰ ਆਗੂਆਂ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਜਥੇ. ਜਗਜੀਤ ਸਿੰਘ ਸ਼ੰਮੀ ਨੇ ਦੱਸਿਆ ਕਿ ਵਾਰਡ ਨੰਬਰ 21 ਵਿਚ ਪੈਂਦੇ ਖੇਤਰਾਂ ਦੇ ਲੋਕਾਂ ਵਲੋਂ ਬੀਬੀ ਦਾਖੋ ਦੇਵੀ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਉਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਤੇ ਵਰਕਰ ਪਾਰਟੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ ਤੇ ਵਾਰਡ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 12 ਤੋਂ ਗੁਰਵਿੰਦਰ ਕੌਰ ਦੇ ਹੱਕ ਵਿਚ ਸੰਤ ਸੀਚੇਵਾਲ ਨੇ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਫਿਰੋਜ਼ ਸੰਗੋਵਾਲ ਵਿਚ ਹੈਂਡ ਵਾਸ਼ ਸਟੇਸ਼ਨ ਲਗਾਇਆ
Ad Position 24