03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ ਨੰਬਰ 12 ਤੋਂ ਗੁਰਵਿੰਦਰ ਕੌਰ ਦੇ ਹੱਕ ਵਿਚ ਸੰਤ ਸੀਚੇਵਾਲ ਨੇ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਸੁਲਤਾਨਪੁਰ ਲੋਧੀ, 24 ਮਈ (ਨਰੇਸ਼ ਹੈਪੀ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਅੱਜ ਕੱਲ ਮਿਉਂਸੀਪਲ ਕੌਂਸਲਰ ਚੋਣਾਂ ਨੂੰ ਲੈ ਕੇ ਸਰਗਰਮੀਆਂ ਕਾਫ਼ੀ ਤੇਜ਼ ਹੋ ਗਈਆਂ ਹਨ | ਵਾਰਡ ਨੰਬਰ 12 ਤੋਂ ਸਮਾਜ ਸੇਵੀ ਗਤਕਾ ਕੋਚ ਬੀਬੀ ਗੁਰਵਿੰਦਰ ਕੌਰ ਵੱਲੋਂ ਵੀ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਤੇ ਚੋਣ ਲੜੀ ਜਾ ਰਹੀ ਹੈ | ਉਨ੍ਹਾਂ ਵੱਲੋਂ ਵੀ ਆਪਣੇ ਸਮਰਥਕਾਂ ਨੂੰ ਨਾਲ ਲੈ ਕੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਗਈ ਹੈ | ਰਾਜ ਸਭਾ ਮੈਂਬਰ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਵੱਲੋਂ ਉਨ੍ਹਾਂ ਦੇ ਹੱਕ ਵਿਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸਮੂਹ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਚੰਗੇ ਅਤੇ ਇਮਾਨਦਾਰ, ਬੇਦਾਗ ਨੌਜਵਾਨ ਉਮੀਦਵਾਰਾਂ ਨੂੰ ਜਿਤਾ ਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਵਿਕਾਸ ਨੂੰ ਲੀਹਾਂ ਤੇ ਲਿਆਂਦਾ ਜਾਵੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ | ਉਮੀਦਵਾਰ ਗੁਰਵਿੰਦਰ ਕੌਰ ਨੇ ਮੈਨੂੰ ਵਾਰਡ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਾਰਡ ਨੰਬਰ 12 ਦੇ ਸਮੂਹ ਨਗਰ ਨਿਵਾਸੀਆਂ ਤੋਂ ਇਲਾਵਾ ਸੀਨੀਅਰ ਆਪ ਆਗੂ ਨਰਿੰਦਰ ਸਿੰਘ ਖਿੰਡਾ, ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਉਮੀਦਵਾਰ ਸੁਰਿੰਦਰ ਕੌਰ, ਉਮੀਦਵਾਰ ਪ੍ਰਵੀਨ ਕੁਮਾਰੀ, ਕੁਲਵਿੰਦਰ ਸਿੰਘ ਸੱਧੂਵਾਲ, ਲਵਪ੍ਰੀਤ ਸਿੰਘ ਪੀਏ, ਗੁਰਵਿੰਦਰ ਕੌਰ ਮੁਕਟ ਰਾਮ ਵਾਲਾ, ਮਲਕੀਤ ਕੌਰ ਝੀਤਾ, ਤਜਿੰਦਰ ਸਿੰਘ ਤੇਜ਼ੀ, ਹਰਮੀਤ ਸਿੰਘ, ਹਰਦੀਪ ਸਿੰਘ ਭੁੱਲਰ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਸ਼ਰਾਰਤੀ ਅਨਸਰ ਵੱਲੋਂ ਲਗਾਈ ਅੱਗ ਕਾਰਨ ਪਿੰਡ ਡਾਲਾ ਵਿਖੇ ਮੀਆਂਵਾਕੀ ਜੰਗਲ ਵਿਚ ਅਨੇਕਾਂ ਰੁੱਖ ਸੜੇ ਅਗਲੀ ਖ਼ਬਰ ਅਕਾਲੀ ਦਲ ਦੀ ਵਾਰਡ ਨੰਬਰ 21 ਤੋਂ ਉਮੀਦਵਾਰ ਦਾਖੋ ਦੇਵੀ ਦੇ ਹੱਕ ਵਿਚ ਅਕਾਲੀ ਆਗੂਆਂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ
Ad Position 24