03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਣਪਛਾਤੇ ਸ਼ਰਾਰਤੀ ਅਨਸਰ ਵੱਲੋਂ ਲਗਾਈ ਅੱਗ ਕਾਰਨ ਪਿੰਡ ਡਾਲਾ ਵਿਖੇ ਮੀਆਂਵਾਕੀ ਜੰਗਲ ਵਿਚ ਅਨੇਕਾਂ ਰੁੱਖ ਸੜੇ

Ad Position 21
No active advertisement
ਅਜੀਤ ਡੈਸਕ 25-05-2026
ਨਡਾਲਾ, 24 ਮਈ (ਰਘਬਿੰਦਰ ਸਿੰਘ)-ਬਲਾਕ ਨਡਾਲਾ ਅਧੀਨ ਪੈਂਦੇ ਪਿੰਡ ਡਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਤਿਆਰ ਕੀਤੇ ਗਏ ਮਿਆਂਵਾਕੀ ਜੰਗਲ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਅੱਗ ਲਗਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਛਾਂਦਾਰ ਅਤੇ ਫਲਦਾਰ ਬੂਟਿਆਂ ਦਾ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਇਸ ਮਿਆਂਵਾਕੀ ਜੰਗਲ ਵਿਚ ਲਗਭਗ 3000 ਤੋਂ ਵੱਧ ਬੂਟੇ ਮਗਨਰੇਗਾ ਵਰਕਰਾਂ ਵੱਲੋਂ ਲਗਾਏ ਗਏ ਸਨ ਅਤੇ ਉਨ੍ਹਾਂ ਦੀ ਸੰਭਾਲ ਵੀ ਲਗਾਤਾਰ ਕੀਤੀ ਜਾ ਰਹੀ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਰਜਿੰਦਰ ਕੌਰ ਅਤੇ ਪੰਚਾਇਤ ਮੈਂਬਰ ਪਰਮਜੀਤ ਸਿੰਘ ਡਾਲਾ ਨੇ ਦੱਸਿਆ ਕਿ ਕੱਲ੍ਹ ਸਵੇਰੇ ਕਰੀਬ 11 ਵਜੇ ਉਨ੍ਹਾਂ ਨੂੰ ਫ਼ੋਨ ਰਾਹੀਂ ਸੂਚਨਾ ਮਿਲੀ ਕਿ ਮਿਆਂਵਾਕੀ ਜੰਗਲ ਵਿਚ ਅੱਗ ਲੱਗੀ ਹੋਈ ਹੈ | ਸੂਚਨਾ ਮਿਲਦਿਆਂ ਹੀ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੌਕੇ 'ਤੇ ਪਹੁੰਚੇ, ਪਰ ਉਸ ਸਮੇਂ ਤੱਕ ਅੱਗ ਕਾਫ਼ੀ ਫੈਲ ਚੁੱਕੀ ਸੀ ਅਤੇ ਕਈ ਕੀਮਤੀ ਬੂਟੇ ਸੜ ਕੇ ਨਸ਼ਟ ਹੋ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਅੱਗ ਨੇ ਵੇਖਦੇ ਹੀ ਵੇਖਦੇ ਕਾਫ਼ੀ ਜੰਗਲੀ ਇਲਾਕੇ ਨੂੰ ਆਪਣੀ ਲਪੇਟ ਵਿਚ ਲੈ ਲਿਆ | ਇਸ ਤੋਂ ਬਾਅਦ ਫਾਇਰ ਬਿ੍ਗੇਡ ਦੀਆਂ ਗੱਡੀਆਂ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਪੰਚਾਇਤ ਮੈਂਬਰਾਂ ਨੇ ਸ਼ੱਕ ਜਤਾਇਆ ਕਿ ਇਹ ਅੱਗ ਕਿਸੇ ਸ਼ਰਾਰਤੀ ਅਨਸਰ ਵੱਲੋਂ ਜਾਣਬੁੱਝ ਕੇ ਲਗਾਈ ਗਈ ਹੈ, ਜਿਸ ਕਾਰਨ ਪਿੰਡ ਦੀ ਵਾਤਾਵਰਨ ਸੰਭਾਲ ਲਈ ਕੀਤੀ ਜਾ ਰਹੀ ਵੱਡੀ ਕੋਸ਼ਿਸ਼ ਨੂੰ ਨੁਕਸਾਨ ਪਹੁੰਚਿਆ ਹੈ | ਪੰਚਾਇਤ ਵੱਲੋਂ ਇਸ ਘਟਨਾ ਦੀ ਜਾਣਕਾਰੀ ਭੁਲੱਥ ਪੁਲਿਸ ਪ੍ਰਸ਼ਾਸਨ ਨੂੰ ਦੇ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ | ਪਿੰਡ ਵਾਸੀਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮਿਆਂਵਾਕੀ ਜੰਗਲ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲੀ ਵਧਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਸੀ, ਜਿਸ ਨੂੰ ਨੁਕਸਾਨ ਪਹੁੰਚਾਉਣਾ ਬਹੁਤ ਹੀ ਦੁਖਦਾਈ ਘਟਨਾ ਹੈ |
Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਵਾਰਡ ਨੰਬਰ 12 ਤੋਂ ਗੁਰਵਿੰਦਰ ਕੌਰ ਦੇ ਹੱਕ ਵਿਚ ਸੰਤ ਸੀਚੇਵਾਲ ਨੇ ਕੀਤਾ ਚੋਣ ਪ੍ਰਚਾਰ
Ad Position 24