03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭੁਲੱਥ ਪੁਲਿਸ ਵੱਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਕੀਤੀ ਗਈ ਵਾਹਨਾਂ ਦੀ ਜਾਂਚ <br/>

Ad Position 21
No active advertisement
ਅਜੀਤ ਡੈਸਕ 25-05-2026
ਭੁਲੱਥ, 24 ਮਈ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇ ਨਜ਼ਰ ਭੋਗਪੁਰ ਅੱਡੇ ਵਿੱਚ ਐਸ.ਐਚ. ਓ. ਭੁਲੱਥ ਬਿਕਰਮਜੀਤ ਸਿੰਘ ਚੌਹਾਨ ਦੇ ਅਗਵਾਈ ਹੇਠ ਨਾਕਾਬੰਦੀ ਕੀਤੀ ਗਈ | ਇਸ ਕੀਤੀ ਗਈ ਨਾਕਾਬੰਦੀ ਦੌਰਾਨ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੈ ਥਾਣਾ ਮੁਖੀ ਨੇ ਦੱਸਿਆ ਕਿ ਸੁਰੱਖਿਆ ਨੂੰ ਦੇਖਦੇ ਹੋਏ ਇਹ ਨਾਕਾ ਲਗਾਇਆ ਗਿਆ ਹੈ ਅਤੇ ਵਾਹਨਾਂ ਨੂੰ ਅੰਦਰੋਂ ਚੈੱਕ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਵਾਹਨਾਂ ਦੇ ਅੰਦਰ ਬੈਠੇ ਲੋਕਾਂ ਤੋਂ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਬਿਨਾਂ ਨੰਬਰੀ ਮੋਟਰਸਾਈਕਲ, ਤਿੰਨ ਸਵਾਰੀ, ਅਧੂਰੇ ਕਾਗਜ਼ਾਂ ਅਤੇ ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਚਾਲਕਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਵੱਖ-ਵੱਖ ਜਗ੍ਹਾ ਤੇ ਨਾਕੇ ਲਗਾਏ ਜਾਣਗੇ ਅਤੇ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਕਰਕੇ ਹੀ ਸੜਕਾਂ ਤੇ ਨਿਕਲਣ | ਉਨ੍ਹਾਂ ਬੁਲਟ ਮੋਟਰਸਾਈਕਲ ਤੇ ਪਟਾਕੇ ਮਾਰਨ ਵਾਲਿਆਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਬਾਜ਼ ਆ ਜਾਣ ਕਾਬੂ ਆ ਜਾਣ ਤੇ ਵਾਹਨ ਥਾਣਿਆਂ ਅੰਦਰ ਬੰਦ ਕੀਤੇ ਜਾਣਗੇ | ਇਸ ਮੌਕੇ ਤੇ ਉਨ੍ਹਾਂ ਦੇ ਨਾਲ ਏ.ਐਸ.ਆਈ. ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਹਰਮਨ ਸਿੰਘ, ਸਤਨਾਮ ਸਿੰਘ, ਮੰਗਲ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿਲਬਾਗ ਸਿੰਘ ਗਿੱਲ ਨੇ ਸੰਤ ਬਾਬਾ ਅਵਤਾਰ ਸਿੰਘ ਪਾਸੋਂ ਲਿਆ ਆਸ਼ੀਰਵਾਦ <br/> ਅਗਲੀ ਖ਼ਬਰ ਸਾਬਕਾ ਮੰਤਰੀ ਕਾਲੀਆ ਨੇ ਵਾਰਡ ਨੰਬਰ 4 ਤੋਂ ਭਾਜਪਾ ਉਮੀਦਵਾਰ ਅਜੈ ਸ਼ੰਕਰ ਜੋਸ਼ੀ ਦੇ ਦਫ਼ਤਰ ਦਾ ਕੀਤਾ ਉਦਘਾਟਨ <br/>
Ad Position 24